ਨਾਭਾ ਵਿੱਚ 500 ਡਰੋਨਾਂ ਨੇ ਆਕਾਸ਼ ’ਚ ਸਿਰਜੀਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਨਮੋਹਕ ਆਕ੍ਰਿਤੀਆਂ
ਵਿਧਾਇਕ ਦੇਵ ਮਾਨ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮੇਤ ਹਜ਼ਾਰਾਂ ਸੰਗਤਾਂ ਨੇ ਮਾਣਿਆ ਸ਼ਾਨਦਾਰ ਡਰੋਨ ਸ਼ੋਅ ਨਾਭਾ, 13 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਨਾਭਾ ਵਿੱਚ ਸ਼ਨੀਵਾਰ ਦੇ
ਆਕਾਸ਼ ’ਚ ਸਿਰਜੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਨਮੋਹਕ ਆਕ੍ਰਿਤੀ


ਡਰੋਨ ਸ਼ੋਅ ਦੇਖਦੇ ਹੋਏ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸਡੀਐਮ ਏਪੀਐਸ ਸੋਮਲ ਸਮੇਤ ਸੰਗਤ।


ਵਿਧਾਇਕ ਦੇਵ ਮਾਨ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮੇਤ ਹਜ਼ਾਰਾਂ ਸੰਗਤਾਂ ਨੇ ਮਾਣਿਆ ਸ਼ਾਨਦਾਰ ਡਰੋਨ ਸ਼ੋਅ

ਨਾਭਾ, 13 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਨਾਭਾ ਵਿੱਚ ਸ਼ਨੀਵਾਰ ਦੇਰ ਸ਼ਾਮ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਸਰਕਾਰੀ ਰਿਪੁਦਮਨ ਕਾਲਜ ਦੇ ਸਟੇਡੀਅਮ ਵਿਖੇ ਹੋਏ ਇਸ ਵਿਸ਼ੇਸ਼ ਸਮਾਗਮ ਵਿੱਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸਡੀਐਮ ਏਪੀਐਸ ਸੋਮਲ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।

ਡਰੋਨ ਸ਼ੋਅ ਦੌਰਾਨ 500 ਡਰੋਨਾਂ ਨੇ ਰੌਸ਼ਨੀਆਂ ਨਾਲ ਸਜੇ ਆਕਾਸ਼ ਵਿੱਚ ਵੱਖ-ਵੱਖ ਮਨਮੋਹਕ ਆਕ੍ਰਿਤੀਆਂ ਸਿਰਜੀਆਂ। ਇਨ੍ਹਾਂ ਆਕ੍ਰਿਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਆਧੁਨਿਕ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਨੇ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।

ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਡਰੋਨ ਸ਼ੋਅ ਵਰਗੇ ਨਿਵੇਕਲੇ ਉਪਰਾਲੇ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਨਵਤਾ, ਸਮਾਨਤਾ, ਕਿਰਤ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਰੋਨ ਸ਼ੋਅ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੇ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਸਮਾਗਮ ਦੌਰਾਨ ਧਾਰਮਿਕ ਰੰਗ ਨੂੰ ਹੋਰ ਗੂੜ੍ਹਾ ਕਰਦਿਆਂ ਤਰਸੇਮ ਸਿੰਘ ਖੇਤਲਾ ਦੇ ਢਾਡੀ ਜਥੇ ਵੱਲੋਂ ਬੁਲੰਦ ਆਵਾਜ਼ ਵਿੱਚ ਵਾਰਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੈਡਮ ਨਗਾ ਡੌਂਗ, ਐਸਸੀ ਵਿੰਗ ਜ਼ੋਨ ਇੰਚਾਰਜ ਅਮਰੀਕ ਸਿੰਘ ਬੰਗੜ, ਸਾਬਕਾ ਚੇਅਰਮੈਨ ਸ਼ੁਰਜੀਤ ਸਿੰਘ ਅਬਲੋਵਾਲ, ਗੁਲਾਬ ਮਾਨ, ਕਪਿਲ ਮਾਨ, ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ ਤੇਜਿੰਦਰ ਸਿੰਘ ਖਹਿਰਾ, ਟਰੱਕ ਯੂਨੀਅਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਂਕੀ, ਸਰਪੰਚ ਦਵਿੰਦਰ ਸਿੰਘ ਕੁਲਾਰਾਂ, ਭੁਪਿੰਦਰ ਸਿੰਘ ਕੱਲਰਮਾਜਰੀ, ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਨਗਰ ਕੌਂਸਲ ਪ੍ਰਧਾਨ ਜਸਦੀਪ ਸਿੰਘ ਖੰਨਾ, ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਪ੍ਰੀਤ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸੰਗਤ ਹਾਜ਼ਰ ਰਹੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande