ਮੋਹਾਲੀ ਪੁਲਿਸ ਵੱਲੋਂ ਸਪਾ ਸੈਂਟਰ ’ਤੇ ਰੇਡ, 4 ਲੜਕੀਆਂ ਦਾ ਰੈਸਕਿਊ, ਸਪਾ ਸੈਂਟਰ ਦਾ ਮੈਨੇਜਰ ਗ੍ਰਿਫ਼ਤਾਰ
ਮੋਹਾਲੀ, 13 ਸਤੰਬਰ (ਹਿੰ.ਸ.)| ਮੋਹਾਲੀ ਦੇ ਖਰੜ ਵਿੱਚ ਵੀ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮੌਕੇ ਤੋਂ ਚਾਰ ਲੜਕੀਆਂ ਨੂੰ ਰੈਸਕਿਊ ਕੀਤਾ, ਜਦਕਿ ਸਪਾ ਸੈਂਟਰ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲ
ਮੋਹਾਲੀ ਪੁਲਿਸ ਵੱਲੋਂ ਸਪਾ ਸੈਂਟਰ ’ਤੇ ਰੇਡ, 4 ਲੜਕੀਆਂ ਦਾ ਰੈਸਕਿਊ, ਸਪਾ ਸੈਂਟਰ ਦਾ ਮੈਨੇਜਰ ਗ੍ਰਿਫ਼ਤਾਰ


ਮੋਹਾਲੀ, 13 ਸਤੰਬਰ (ਹਿੰ.ਸ.)| ਮੋਹਾਲੀ ਦੇ ਖਰੜ ਵਿੱਚ ਵੀ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮੌਕੇ ਤੋਂ ਚਾਰ ਲੜਕੀਆਂ ਨੂੰ ਰੈਸਕਿਊ ਕੀਤਾ, ਜਦਕਿ ਸਪਾ ਸੈਂਟਰ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਲਮਾਨ ਖਾਨ ਵਜੋਂ ਹੋਈ ਹੈ, ਜੋ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਛਛਰੌਲੀ ਸਥਿਤ ਰਾਮੀਆ ਕਾਲੋਨੀ ਦੇ ਮਕਾਨ ਨੰਬਰ 39 ਦਾ ਵਸਨੀਕ ਦੱਸਿਆ ਗਿਆ ਹੈ। ਪੁਲਿਸ ਨੇ ਉਸ ਖ਼ਿਲਾਫ਼ ਇਮੋਰਲ ਟ੍ਰੈਫਿਕ (ਪ੍ਰਿਵੈਂਸ਼ਨ) ਐਕਟ, 1956 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਮਾਮਲਾ ਦਰਜ ਕੀਤਾ ਹੈ।

ਥਾਣਾ ਸਦਰ ਖਰੜ ਦੇ ਐੱਸ.ਐੱਚ.ਓ. ਇੰਸਪੈਕਟਰ ਸੁਨੀਲ ਕੁਮਾਰ ਅਨੁਸਾਰ, ਮਜਾਤ ਚੌਕੀ ਦੇ ਇੰਚਾਰਜ ਚਰਨ ਸਿੰਘ ਪੁਲਿਸ ਟੀਮ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੂੰ ਇੱਕ ਖ਼ਾਸ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਇੱਕ ਲਗਜ਼ਰੀ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਧੰਧਾ ਚੱਲ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਤੁਰੰਤ ਮੌਕੇ ’ਤੇ ਛਾਪੇਮਾਰੀ ਕੀਤੀ।

ਛਾਪੇਮਾਰੀ ਦੌਰਾਨ ਪੁਲਿਸ ਨੇ ਸਪਾ ਸੈਂਟਰ ਤੋਂ ਚਾਰ ਲੜਕੀਆਂ ਨੂੰ ਰੈਸਕਿਊ ਕੀਤਾ ਅਤੇ ਮੈਨੇਜਰ ਸਲਮਾਨ ਖਾਨ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਸਲਮਾਨ ਖਾਨ, ਬਾਬੂ ਖਾਨ ਦਾ ਪੁੱਤਰ ਹੈ।

ਪੁਲਿਸ ਵੱਲੋਂ ਸਪਾ ਸੈਂਟਰ ਦੇ ਮਾਲਕ ਦੀ ਭੂਮਿਕਾ ਸਮੇਤ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਕਾਰਵਾਈ ਪੁਲਿਸ ਕਪਤਾਨ (ਦਿਹਾਤੀ) ਜਸਪਿੰਦਰ ਸਿੰਘ ਅਤੇ ਡੀ.ਐੱਸ.ਪੀ. ਖਰੜ ਈਸ਼ਾਨ ਸਿੰਗਲਾ ਦੀ ਅਗਵਾਈ ਹੇਠ ਕੀਤੀ ਗਈ। ਥਾਣਾ ਸਦਰ ਖਰੜ ਦੇ ਐੱਸ.ਐੱਚ.ਓ. ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਛਾਪੇਮਾਰੀ ਨੂੰ ਅੰਜਾਮ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande