ਜਲੰਧਰ ’ਚ ਲੁੱਟ-ਝਪਟ ਦੀਆਂ ਵਾਰਦਾਤਾਂ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 14 ਸਤੰਬਰ (ਹਿੰ.ਸ.)| ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਨਿਲ ਉਰਫ਼ ਨੰਦੂ ਵਾਸੀ ਪਿੰਡ ਮਲਕੋ, ਥਾਣਾ ਲਾਂਬੜਾ ਵਜੋਂ ਹੋਈ ਹੈ। ਪੁਲਿਸ ਅਨ
ਜਲੰਧਰ ’ਚ ਲੁੱਟ-ਝਪਟ ਦੀਆਂ ਵਾਰਦਾਤਾਂ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ


ਜਲੰਧਰ, 14 ਸਤੰਬਰ (ਹਿੰ.ਸ.)| ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਲੁੱਟ-ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਨਿਲ ਉਰਫ਼ ਨੰਦੂ ਵਾਸੀ ਪਿੰਡ ਮਲਕੋ, ਥਾਣਾ ਲਾਂਬੜਾ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਗ੍ਰਿਫ਼ਤਾਰੀ ਸਮੇਂ ਮੁਲਜ਼ਮ ਦੀ ਇੱਕ ਲੱਤ ਟੁੱਟੀ ਹੋਈ ਸੀ ਅਤੇ ਉਹ ਲੱਕੜ ਦੇ ਸਹਾਰੇ ਤੁਰ ਰਿਹਾ ਸੀ। ਪੁਲਿਸ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਾਅਦ ਉਹ ਲਗਾਤਾਰ ਮੁਆਫ਼ੀ ਮੰਗਦਾ ਰਿਹਾ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਏਸੀਪੀ ਮਨਮੋਹਨ ਸਿੰਘ ਨੇ ਦੱਸਿਆ ਕਿ 8 ਅਗਸਤ 2026 ਨੂੰ ਇੱਕ ਔਰਤ ਆਪਣੇ ਪਤੀ ਨਾਲ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰ ਦਿਖਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ।

ਪਤੀ ਪਤਨੀ ਵੱਲੋਂ ਤੁਰੰਤ ਰੌਲਾ ਪਾਉਣ ’ਤੇ ਹਮਲਾਵਰ ਘਬਰਾ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਸਬੰਧੀ ਥਾਣਾ ਨੰਬਰ 7 ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਤਕਨੀਕੀ ਜਾਂਚ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਜਾਂਚ ਨੂੰ ਅੱਗੇ ਵਧਾਇਆ ਅਤੇ ਆਖ਼ਰਕਾਰ ਮੁਲਜ਼ਮ ਅਨਿਲ ਤੱਕ ਪਹੁੰਚ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 4 ਮਾਮਲੇ ਦਰਜ

ਪੁਲਿਸ ਰਿਕਾਰਡ ਮੁਤਾਬਕ ਅਨਿਲ ਦਾ ਪਹਿਲਾਂ ਤੋਂ ਹੀ ਅਪਰਾਧਿਕ ਪਿਛੋਕੜ ਰਿਹਾ ਹੈ। ਉਸ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ ਪਹਿਲਾਂ ਹੀ 4 ਅਪਰਾਧਿਕ ਕੇਸ ਦਰਜ ਹਨ।

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਵਾਰਦਾਤ ਵਿੱਚ ਸ਼ਾਮਲ ਦੂਜੇ ਫਰਾਰ ਮੁਲਜ਼ਮ ਦੀ ਪਛਾਣ ਵੀ ਕਰ ਲਈ ਗਈ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਦਾ ਦਾਅਵਾ ਹੈ ਕਿ ਉਸ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande