ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵੱਲੋਂ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ
ਮਾਵਾਂ ਤੇ ਬੱਚਿਆਂ ਦੀ ਪੋਸ਼ਣ ਅਤੇ ਸਿਹਤ ਸੰਭਾਲ ਬਾਰੇ ਆਂਗਣਵਾੜੀ ਵਰਕਰਾਂ ਨੂੰ ਕੀਤਾ ਜਾਗਰੂਕ ਫ਼ਰੀਦਕੋਟ, 14 ਸਤੰਬਰ (ਹਿੰ.ਸ.)| ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵੱਲੋਂ ਇੰਚਾਰਜ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪਿੰਡ ਮਚਾਕੀ ਕਲਾਂ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ
ਭਾਗੀਦਾਰਾਂ ਦਾ ਸਨਮਾਨ ਕਰਦੇ ਹੋਏ ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ।


ਮਾਵਾਂ ਤੇ ਬੱਚਿਆਂ ਦੀ ਪੋਸ਼ਣ ਅਤੇ ਸਿਹਤ ਸੰਭਾਲ ਬਾਰੇ ਆਂਗਣਵਾੜੀ ਵਰਕਰਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 14 ਸਤੰਬਰ (ਹਿੰ.ਸ.)| ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵੱਲੋਂ ਇੰਚਾਰਜ ਡਾ. ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪਿੰਡ ਮਚਾਕੀ ਕਲਾਂ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਵਿੱਚ 30 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਨੇ ਭਾਗ ਲਿਆ।

ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਰਾਸ਼ਟਰੀ ਪੋਸ਼ਣ ਮਹੀਨਾ ਮਨਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੁਪੋਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸੰਤੁਲਿਤ ਅਤੇ ਪੌਸ਼ਟਿਕ ਆਹਾਰ ਰਾਹੀਂ ਕੁਪੋਸ਼ਣ ਦੇ ਕਾਰਨਾਂ, ਲੱਛਣਾਂ, ਰੋਕਥਾਮ ਅਤੇ ਪ੍ਰਬੰਧਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਉਨ੍ਹਾਂ ਮਾਵਾਂ ਅਤੇ ਬੱਚਿਆਂ ਦੀ ਜਨਮ ਤੋਂ ਪਹਿਲਾਂ ਅਤੇ ਜਨਮ ਤੋਂ ਬਾਅਦ ਦੀ ਸਹੀ ਦੇਖਭਾਲ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਛਾਤੀ ਦਾ ਦੁੱਧ ਚੁੰਘਾਉਣ ਸਬੰਧੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੰਤੁਲਿਤ ਖੁਰਾਕ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਲਈ ਸਫਾਈ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਡਾ. ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਘਰੇਲੂ ਬਗੀਚੀ ਲਗਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਫਲਾਂ ਅਤੇ ਸਬਜ਼ੀਆਂ ਵਿੱਚ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਨੂੰ ਘਟਾਉਣ ਲਈ ਸੁਚੱਜੇ ਢੰਗ ਅਪਣਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ। ਡਾ. ਕਰਮਜੀਤ ਕੌਰ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਭਾਗੀਦਾਰਾਂ ਅਤੇ ਸੁਪਰਵਾਈਜ਼ਰ ਜਸਵੀਰ ਕੌਰ ਦਾ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande