ਐਸਸੀ ਵਿਦਿਆਰਥੀਆਂ ਦੀ ਪੜ੍ਹਾਈ ਲਈ ਪੰਜਾਬ ਸਰਕਾਰ ਨੇ 2026-27 ਲਈ 40 ਕਰੋੜ ਦਾ ਬਜਟ ਕੀਤਾ ਪ੍ਰਸਤਾਵਿਤ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਬੱਚੇ ਤੱਕ ਮਿਆਰੀ ਸਿੱਖਿਆ ਪਹੁੰਚਾਉਣ ਲਈ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸ
ਮੰਤਰੀ ਡਾ. ਬਲਜੀਤ ਕੌਰ


ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਬੱਚੇ ਤੱਕ ਮਿਆਰੀ ਸਿੱਖਿਆ ਪਹੁੰਚਾਉਣ ਲਈ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ ਦੇ ਬੱਚੇ ਦੀ ਪੜ੍ਹਾਈ ਨਾ ਰੁਕੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸਸੀ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਲਾਭ ਪਹੁੰਚਾਉਣ ਵਾਸਤੇ ₹40 ਕਰੋੜ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਐਸਸੀ ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜਿਕ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਇਹ ਹਰ ਬੱਚੇ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਸਿੱਖਿਆ ਅਤੇ ਮਨੁੱਖੀ ਵਿਕਾਸ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਐਸਸੀ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਰਾਹ ਖੋਲ੍ਹਣਾ ‘ਰੰਗਲਾ ਪੰਜਾਬ’ ਦੇ ਨਿਰਮਾਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਜ਼ੀਫਾ ਯੋਜਨਾਵਾਂ ਨੂੰ ਸਮੇਂ ਸਿਰ ਲਾਗੂ ਕਰਨ, ਯੋਗ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਨੂੰ ਯਕੀਨੀ ਬਣਾਇਆ ਜਾਵੇਗਾ। ਸਰਕਾਰ ਦਾ ਉਦੇਸ਼ ਹੈ ਕਿ ਕਿਸੇ ਵੀ ਲੋੜਵੰਦ ਵਿਦਿਆਰਥੀ ਨੂੰ ਵਿੱਤੀ ਸਹਾਇਤਾ ਮਿਲਣ ਵਿੱਚ ਬੇਲੋੜੀ ਦੇਰੀ ਨਾ ਹੋਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande