ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 6 ਮਹੀਨਿਆਂ ’ਚ 79,784 ਤਸਕਰ ਕੀਤੇ ਗ੍ਰਿਫ਼ਤਾਰ, 3,803 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਸੂਬੇ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ 60,582 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 79,784
ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 6 ਮਹੀਨਿਆਂ ’ਚ 79,784 ਤਸਕਰ ਕੀਤੇ ਗ੍ਰਿਫ਼ਤਾਰ, 3,803 ਕਿਲੋ ਹੈਰੋਇਨ ਬਰਾਮਦ


ਚੰਡੀਗੜ੍ਹ, 14 ਸਤੰਬਰ (ਹਿੰ.ਸ.)| ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਮੁਤਾਬਕ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਸੂਬੇ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ 60,582 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪ੍ਰੈੱਸ ਕਾਨਫਰੰਸ ਦੌਰਾਨ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਵਿੱਚ 354 ਵਪਾਰਕ ਪੱਧਰ ਦੇ ਮਾਮਲਿਆਂ ਨਾਲ ਜੁੜੇ 708 ਵੱਡੇ ਤਸਕਰ ਵੀ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਵਿੱਚ ਹਰੇਕ ਵਿੱਚ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ।

ਡੀਜੀਪੀ ਮੁਤਾਬਕ ਇਸ ਸਮੇਂ ਦੌਰਾਨ ਪੰਜਾਬ ਪੁਲਿਸ ਨੇ 3,803 ਕਿਲੋਗ੍ਰਾਮ ਹੈਰੋਇਨ, 976 ਕਿਲੋਗ੍ਰਾਮ ਅਫ਼ੀਮ, 46 ਟਨ ਭੁੱਕੀ, 1,325 ਕਿਲੋਗ੍ਰਾਮ ਗਾਂਜਾ ਅਤੇ 78 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਹੋਈ ਕੁੱਲ ਹੈਰੋਇਨ ਬਰਾਮਦਗੀ ਵਿੱਚ ਪੰਜਾਬ ਦਾ ਹਿੱਸਾ ਕਰੀਬ 60 ਫ਼ੀਸਦੀ ਹੈ।

ਗੌਰਵ ਯਾਦਵ ਨੇ ਦੱਸਿਆ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਅਗਵਾਈ ਹੇਠ ਪੇਸ਼ੇਵਰ ਅਤੇ ਵਿਗਿਆਨਕ ਜਾਂਚ ਕਾਰਨ ਪੰਜਾਬ ਵਿੱਚ ਨਸ਼ਾ ਮਾਮਲਿਆਂ ਦੀ ਸਜ਼ਾ ਦਰ 89 ਫ਼ੀਸਦੀ ਤੱਕ ਪਹੁੰਚ ਗਈ ਹੈ। 1 ਮਾਰਚ 2025 ਤੋਂ ਹੁਣ ਤੱਕ 13,430 ਐਨਡੀਪੀਐਸ ਮਾਮਲਿਆਂ ਦਾ ਫੈਸਲਾ ਹੋਇਆ, ਜਿਨ੍ਹਾਂ ਵਿੱਚੋਂ 11,981 ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਹੋਈ।

ਪੁਲਿਸ ਨੇ ਨਸ਼ਾ ਤਸਕਰੀ ਦੇ ਵਿੱਤੀ ਨੈੱਟਵਰਕ ’ਤੇ ਵੀ ਕਾਰਵਾਈ ਕੀਤੀ ਹੈ। ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ 914 ਮਾਮਲਿਆਂ ਵਿੱਚ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਜਾਂ ਸੀਲ ਕੀਤੀ ਗਈ। ਇਸ ਤੋਂ ਇਲਾਵਾ 102 ਹਵਾਲਾ ਆਪਰੇਟਰ ਗ੍ਰਿਫ਼ਤਾਰ ਕੀਤੇ ਗਏ ਅਤੇ 11 ਕਰੋੜ ਰੁਪਏ ਦੇ ਹਵਾਲਾ ਫੰਡ ਬਰਾਮਦ ਕੀਤੇ ਗਏ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਿਤ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ ਵੀ ਲਾਗੂ ਕੀਤਾ ਹੈ। ਪੁਲਿਸ ਮੁਤਾਬਕ ਇਸ ਰਾਹੀਂ 4.60 ਕਰੋੜ ਤਲਾਸ਼ੀਆਂ ਕੀਤੀਆਂ ਗਈਆਂ ਅਤੇ ਕਰੀਬ 4 ਲੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਿੱਚ ਮਦਦ ਮਿਲੀ।

ਡੀਜੀਪੀ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ 16 ਮਾਰਚ 2022 ਤੋਂ 11 ਸਤੰਬਰ 2026 ਤੱਕ 92 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 686 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀਆਂ ਵੀ ਵੱਡੀਆਂ ਬਰਾਮਦਗੀਆਂ ਕੀਤੀਆਂ ਗਈਆਂ।

ਗੌਰਵ ਯਾਦਵ ਨੇ ਦੱਸਿਆ ਕਿ ਸਤੰਬਰ 2024 ਤੋਂ ਹੁਣ ਤੱਕ ਦਰਜ 43 ਅੱਤਵਾਦੀ ਹਮਲਿਆਂ ਨੂੰ ਪੁਲਿਸ ਵੱਲੋਂ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ 9 ਮਾਮਲੇ ਝੂਠੇ ਜਾਂ ਮਨਘੜਤ ਪਾਏ ਗਏ। ਉਨ੍ਹਾਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਨੇ 53 ਅੱਤਵਾਦੀ ਮਾਡਿਊਲਾਂ ਨੂੰ ਪਹਿਲਾਂ ਹੀ ਨਾਕਾਮ ਕਰਕੇ ਕਈ ਸੰਭਾਵਿਤ ਵੱਡੇ ਹਮਲੇ ਟਾਲੇ ਹਨ।

ਪੰਜਾਬ ਪੁਲਿਸ ਮੁਤਾਬਕ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਭੂਮਿਕਾ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦੀ ਇਨਾਮ ਨੀਤੀ ਤਹਿਤ ਖੁਫੀਆ ਜਾਣਕਾਰੀ ਅਤੇ ਡਰੋਨ ਬਰਾਮਦਗੀ ਵਿੱਚ ਯੋਗਦਾਨ ਪਾਉਣ ਵਾਲੇ 2,362 ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਨੂੰ 3.33 ਕਰੋੜ ਰੁਪਏ ਦੇ ਇਨਾਮ ਦਿੱਤੇ ਗਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande