ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ
ਚੰਡੀਗੜ੍ਹ, 15 ਸਤੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹਲਕਾ ਖਡੂਰ ਸਾਹਿਬ ਤੋਂ ਆਪਣੇ ਆਗੂ ਅਤੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਵੱਡੀ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਕਥਿਤ ਪਾਰਟੀ ਵਿਰੋਧੀ
ਰਵਿੰਦਰ ਸਿੰਘ ਬ੍ਰਹਮਪੁਰਾ ਦੀ ਫਾਈਲ ਫੋਟੋ।


ਚੰਡੀਗੜ੍ਹ, 15 ਸਤੰਬਰ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹਲਕਾ ਖਡੂਰ ਸਾਹਿਬ ਤੋਂ ਆਪਣੇ ਆਗੂ ਅਤੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਵੱਡੀ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ। ਪੱਤਰ ਮੁਤਾਬਕ ਹਲਕਾ ਖਡੂਰ ਸਾਹਿਬ ਦੇ ਪਾਰਟੀ ਵਰਕਰਾਂ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਲਿਖਤੀ ਸ਼ਿਕਾਇਤਾਂ ਪਾਰਟੀ ਨੂੰ ਪ੍ਰਾਪਤ ਹੋਈਆਂ ਸਨ।

ਪਾਰਟੀ ਵੱਲੋਂ ਦੱਸਿਆ ਗਿਆ ਕਿ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਪੰਜਾਬ ਬਚਾਓ ਰੈਲੀ ਦੌਰਾਨ ਵੀ ਹਲਕਾ ਖਡੂਰ ਸਾਹਿਬ ਦੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਥਿਤ ਗਤੀਵਿਧੀਆਂ ਬਾਰੇ ਪਾਰਟੀ ਹਾਈਕਮਾਂਡ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਸੀ। ਪਾਰਟੀ ਅਨੁਸਾਰ ਇਨ੍ਹਾਂ ਸ਼ਿਕਾਇਤਾਂ ਅਤੇ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਬ੍ਰਹਮਪੁਰਾ ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਲਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਦੇ ਚੱਲਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande