ਜਲੰਧਰ ’ਚ 10 ਗ੍ਰਾਮ ਹੈਰੋਇਨ, ਨਾਜਾਇਜ਼ ਪਿਸਤੌਲ ਤੇ 4 ਕਾਰਤੂਸਾਂ ਸਮੇਤ ਨੌਜਵਾਨ ਕਾਬੂ
ਜਲੰਧਰ, 15 ਸਤੰਬਰ (ਹਿੰ.ਸ.)| ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਚੌਕੀ ਦਕੋਹਾ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ, ਇੱਕ ਨਾਜਾਇਜ਼ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅੰਸ਼ੂ ਓਬਰਾਏ ਵਾਸੀ ਮਕਾਨ ਨੰਬਰ 03, ਵਾਲਮੀਕੀ ਮੁਹੱਲਾ,
ਜਲੰਧਰ ’ਚ 10 ਗ੍ਰਾਮ ਹੈਰੋਇਨ, ਨਾਜਾਇਜ਼ ਪਿਸਤੌਲ ਤੇ 4 ਕਾਰਤੂਸਾਂ ਸਮੇਤ ਨੌਜਵਾਨ ਕਾਬੂ


ਜਲੰਧਰ, 15 ਸਤੰਬਰ (ਹਿੰ.ਸ.)| ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਚੌਕੀ ਦਕੋਹਾ ਦੀ ਪੁਲਿਸ ਨੇ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ, ਇੱਕ ਨਾਜਾਇਜ਼ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅੰਸ਼ੂ ਓਬਰਾਏ ਵਾਸੀ ਮਕਾਨ ਨੰਬਰ 03, ਵਾਲਮੀਕੀ ਮੁਹੱਲਾ, ਦਕੋਹਾ, ਰਾਮਾ ਮੰਡੀ, ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਡਿਜੀਟਲ ਕੰਡੇ ਨਾਲ ਤੋਲੀ ਗਈ 10 ਗ੍ਰਾਮ ਹੈਰੋਇਨ, ਸਟਾਰ ਗ੍ਰਿਪ ਵਾਲੀ ਬਿਨਾਂ ਮਾਰਕਾ ਸਿਲਵਰ ਰੰਗ ਦੀ ਪਿਸਤੌਲ, ਇੱਕ ਮੈਗਜ਼ੀਨ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਚੌਕੀ ਦਕੋਹਾ ਦੇ ਇੰਚਾਰਜ ਐਸਆਈ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਇਸ ਦੌਰਾਨ ਛਿੜਵਾ ਪਿੰਡ ਤੋਂ ਡਾਇਮੰਡ ਸਿਟੀ ਕਲੋਨੀ ਵੱਲ ਜਾਣ ਵਾਲੇ ਰਸਤੇ ’ਤੇ ਇੱਕ ਨੌਜਵਾਨ ਕਾਲਾ ਸਾਈਡ ਬੈਗ ਮੋਢੇ ’ਤੇ ਲਟਕਾ ਕੇ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖਦੇ ਹੀ ਨੌਜਵਾਨ ਘਬਰਾ ਗਿਆ ਅਤੇ ਪਿੱਛੇ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦਿਆਂ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।

ਪੁਲਿਸ ਨੇ ਕਾਨੂੰਨੀ ਪ੍ਰਕਿਰਿਆ ਤਹਿਤ ਮੁਲਜ਼ਮ ਨੂੰ ਐਨਡੀਪੀਐਸ ਐਕਟ ਦੀ ਧਾਰਾ 50 ਤਹਿਤ ਨੋਟਿਸ ਦੇ ਕੇ ਉਸ ਦੇ ਬੈਗ ਦੀ ਤਲਾਸ਼ੀ ਲਈ। ਬੈਗ ਦੀ ਜ਼ਿਪ ਖੋਲ੍ਹਣ ’ਤੇ ਪਾਰਦਰਸ਼ੀ ਲਿਫ਼ਾਫੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਡਰੱਗ ਡਿਟੈਕਸ਼ਨ ਕਿੱਟ ਰਾਹੀਂ ਪੁਸ਼ਟੀ ਕੀਤੀ ਗਈ। ਇਸ ਤੋਂ ਇਲਾਵਾ ਬੈਗ ਵਿੱਚੋਂ ਸਿਲਵਰ ਰੰਗ ਦੀ ਨਾਜਾਇਜ਼ ਪਿਸਤੌਲ, ਇੱਕ ਮੈਗਜ਼ੀਨ ਅਤੇ 4 ਜ਼ਿੰਦਾ ਕਾਰਤੂਸ ਵੀ ਮਿਲੇ। ਮੁਲਜ਼ਮ ਪਿਸਤੌਲ ਸਬੰਧੀ ਕੋਈ ਵੈਧ ਲਾਇਸੈਂਸ ਜਾਂ ਦਸਤਾਵੇਜ਼ ਪੁਲਿਸ ਨੂੰ ਪੇਸ਼ ਨਹੀਂ ਕਰ ਸਕਿਆ।

ਪੁਲਿਸ ਨੇ ਬਰਾਮਦ ਹੈਰੋਇਨ ਅਤੇ ਨਾਜਾਇਜ਼ ਹਥਿਆਰ ਕਬਜ਼ੇ ਵਿੱਚ ਲੈ ਕੇ ਅੰਸ਼ੂ ਓਬਰਾਏ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿੱਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਇਹ ਖੇਪ ਕਿਸ ਨੂੰ ਦੇਣੀ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande