ਖਡੂਰ ਸਾਹਿਬ ’ਚ ਸਰਕਾਰੀ ਕਾਲਜ ਦੇ ਲਾਇਬ੍ਰੇਰੀਅਨ ਦੀ ਮੌਤ
ਖਡੂਰ ਸਾਹਿਬ, 16 ਸਤੰਬਰ (ਹਿੰ.ਸ.)| ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਖਡੂਰ ਸਾਹਿਬ ਦੇ ਲਾਇਬ੍ਰੇਰੀਅਨ ਤਰਸੇਮ ਸਿੰਘ (45) ਦੀ ਕਥਿਤ ਤੌਰ ’ਤੇ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ। ਘਟਨਾ ਤੋਂ ਪਹਿਲਾਂ ਤਰਸੇਮ ਸਿੰਘ ਵੱਲੋਂ ਬਣਾਈ ਗਈ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਸ ਨੇ ਕਾਲਜ ਦੇ
ਖਡੂਰ ਸਾਹਿਬ ’ਚ ਸਰਕਾਰੀ ਕਾਲਜ ਦੇ ਲਾਇਬ੍ਰੇਰੀਅਨ ਦੀ ਮੌਤ


ਖਡੂਰ ਸਾਹਿਬ, 16 ਸਤੰਬਰ (ਹਿੰ.ਸ.)| ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਖਡੂਰ ਸਾਹਿਬ ਦੇ ਲਾਇਬ੍ਰੇਰੀਅਨ ਤਰਸੇਮ ਸਿੰਘ (45) ਦੀ ਕਥਿਤ ਤੌਰ ’ਤੇ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋ ਗਈ। ਘਟਨਾ ਤੋਂ ਪਹਿਲਾਂ ਤਰਸੇਮ ਸਿੰਘ ਵੱਲੋਂ ਬਣਾਈ ਗਈ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਸ ਨੇ ਕਾਲਜ ਦੇ ਸੁਪਰਡੈਂਟ ਜਗਤਾਰ ਸਿੰਘ ’ਤੇ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਹਨ।

ਭਗਵਾਨ ਵਾਲਮੀਕਿ ਕਲੋਨੀ ਵਾਸੀ ਤਰਸੇਮ ਸਿੰਘ ਨੇ ਵੀਡੀਓ ਵਿੱਚ ਦਾਅਵਾ ਕੀਤਾ ਕਿ ਉਸ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਮੁਤਾਬਕ, ਉਹ ਪਹਿਲਾਂ ਵੀ ਦੋ ਵਾਰ 5-5 ਹਜ਼ਾਰ ਰੁਪਏ ਦੇ ਚੁੱਕਾ ਸੀ। ਉਸ ਨੇ ਦੋਸ਼ ਲਗਾਇਆ ਕਿ ਤੀਜੀ ਵਾਰ ਮੈਡੀਕਲ ਛੁੱਟੀ ਮਨਜ਼ੂਰ ਕਰਨ ਦੇ ਨਾਂ ’ਤੇ ਦੁਬਾਰਾ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਪੈਸੇ ਨਾ ਦੇਣ ’ਤੇ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ।

ਮ੍ਰਿਤਕ ਦੀ ਪਤਨੀ ਨੀਤੂ ਨੇ ਦੱਸਿਆ ਕਿ ਤਰਸੇਮ ਸਿੰਘ ਨੇ ਪਰਿਵਾਰ ਨੂੰ ਆਪਣੀ ਪਰੇਸ਼ਾਨੀ ਬਾਰੇ ਜਾਣਕਾਰੀ ਦਿੱਤੀ ਸੀ। ਪਰਿਵਾਰ ਮੁਤਾਬਕ, ਉਸ ਨੇ ਕਿਹਾ ਸੀ ਕਿ ਜੇਕਰ ਉਸ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਲਾਸ਼ ਕਾਲਜ ਦੇ ਮੁੱਖ ਗੇਟ ਸਾਹਮਣੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇ। ਪਰਿਵਾਰ ਨੇ ਕਾਲਜ ਦੇ ਸੁਪਰਡੈਂਟ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਹੈ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਾਹਮਣੇ ਆਈ ਵੀਡੀਓ ਦੇ ਆਧਾਰ ’ਤੇ ਜਗਤਾਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਕੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande