ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਹੂਲਤਾਂ ਆਮ ਪਰਿਵਾਰਾਂ ਲਈ ਵੱਡੀ ਰਾਹਤ: ਸੇਖੋਂ
ਕਿਹਾ—ਬਿਜਲੀ, ਸਿੱਖਿਆ, ਸਿਹਤ ਤੇ ਹੋਰ ਜ਼ਰੂਰੀ ਸਹੂਲਤਾਂ ਰਾਹੀਂ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੀ ਕੋਸ਼ਿਸ਼ ਫਰੀਦਕੋਟ, 16 ਸਤੰਬਰ (ਹਿੰ.ਸ.)| ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਅਤੇ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਰਾਹਤਾਂ ਘਰੇਲੂ
ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ


ਕਿਹਾ—ਬਿਜਲੀ, ਸਿੱਖਿਆ, ਸਿਹਤ ਤੇ ਹੋਰ ਜ਼ਰੂਰੀ ਸਹੂਲਤਾਂ ਰਾਹੀਂ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੀ ਕੋਸ਼ਿਸ਼

ਫਰੀਦਕੋਟ, 16 ਸਤੰਬਰ (ਹਿੰ.ਸ.)| ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਅਤੇ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਰਾਹਤਾਂ ਘਰੇਲੂ ਖਰਚਿਆਂ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ। ਵਿਧਾਇਕ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਮ ਪਰਿਵਾਰ ਨੂੰ ਕੇਂਦਰ ਵਿੱਚ ਰੱਖ ਕੇ ਨੀਤੀਆਂ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ, ਸਿੱਖਿਆ, ਸਿਹਤ, ਰਾਸ਼ਨ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਕਦਮ ਚੁੱਕੇ ਜਾ ਰਹੇ ਹਨ।

ਸੇਖੋਂ ਨੇ ਕਿਹਾ ਕਿ ਇਨ੍ਹਾਂ ਲੋਕ-ਭਲਾਈ ਪਹਿਲਕਦਮੀਆਂ ਦਾ ਉਦੇਸ਼ ਪਰਿਵਾਰਾਂ ਦੇ ਘਰੇਲੂ ਖਰਚਿਆਂ ਦਾ ਬੋਝ ਘਟਾਉਣਾ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਦੇ ਦਾਅਵੇ ਅਨੁਸਾਰ ਸਰਕਾਰੀ ਸਹੂਲਤਾਂ ਦਾ ਲਾਭ ਮਿਲਣ ਨਾਲ ਪਰਿਵਾਰਾਂ ਦੀ ਮਹੀਨਾਵਾਰ ਬੱਚਤ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਉਹ ਆਪਣੇ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਹੋਰ ਜ਼ਰੂਰੀ ਲੋੜਾਂ ’ਤੇ ਵਧੇਰੇ ਧਿਆਨ ਦੇ ਸਕਦੇ ਹਨ।

ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਹਤ ਨੂੰ ਸਿਰਫ਼ ਐਲਾਨਾਂ ਤੱਕ ਸੀਮਤ ਨਾ ਰੱਖ ਕੇ ਇਸ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਪਰਿਵਾਰ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande