ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ, ਕਈ ਜ਼ਿਲ੍ਹਿਆਂ ਲਈ ਤੂਫ਼ਾਨ ਤੇ ਬਿਜਲੀ ਡਿੱਗਣ ਦੀ ਚਿਤਾਵਨੀ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਤੇ ਫਿਰੋਜ਼ਪੁਰ ਲਈ ਅਲਰਟ; ਬਠਿੰਡਾ ਰਿਹਾ ਸਭ ਤੋਂ ਗਰਮ ਚੰਡੀਗੜ੍ਹ, 16 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਤੇ ਫਿਰੋਜ਼ਪੁਰ ਲਈ ਅਲਰਟ; ਬਠਿੰਡਾ ਰਿਹਾ ਸਭ ਤੋਂ ਗਰਮ

ਚੰਡੀਗੜ੍ਹ, 16 ਸਤੰਬਰ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਾਂ ਨਾਲ ਘਿਰਿਆ ਰਹੇਗਾ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਤਾਪਮਾਨ ’ਚ ਕਰੀਬ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੰਗਲਵਾਰ ਨੂੰ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ, ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਰੋਪੜ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੰਗਲਵਾਰ ਨੂੰ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਸੀ। ਇਸ ਦੌਰਾਨ ਲੁਧਿਆਣਾ ਵਿੱਚ 3.4 ਐੱਮਐੱਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਹਵਾਈ ਅੱਡੇ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਵੀ ਮੀਂਹ ਦਰਜ ਕੀਤਾ ਗਿਆ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰੱਫ ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਝਾਰਖੰਡ ਤੋਂ ਹੁੰਦੀ ਹੋਈ ਬੰਗਾਲ ਦੀ ਖਾੜੀ ਤੱਕ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

ਇਸ ਦੇ ਨਾਲ ਹੀ ਮੱਧ ਟਰੌਪੋਸਫੀਅਰ ਵਿੱਚ ਇੱਕ ਨਵਾਂ ਪੱਛਮੀ ਵਿਗਾੜ ਸਰਗਰਮ ਹੈ, ਜਦਕਿ ਇੱਕ ਹੋਰ ਪੱਛਮੀ ਵਿਗਾੜ ਉੱਤਰ-ਪੂਰਬ ਵੱਲ ਅੱਗੇ ਵੱਧ ਚੁੱਕਾ ਹੈ। ਇਸ ਦੇ ਪ੍ਰਭਾਵ ਕਾਰਨ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande