ਫਰੀਦਕੋਟ ’ਚ 21 ਤੋਂ 23 ਸਤੰਬਰ ਤੱਕ ਲੱਗੇਗਾ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ
ਪੰਜਾਬ ਭਰ ਤੋਂ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਹੋਵੇਗੀ ਸ਼ਮੂਲੀਅਤ, 23 ਸਤੰਬਰ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਣਗੇ ਮੁੱਖ ਮਹਿਮਾਨ ਫਰੀਦਕੋਟ, 16 ਸਤੰਬਰ (ਹਿੰ.ਸ.)| ਫਰੀਦਕੋਟ ਵਿਖੇ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ 21 ਤੋਂ 23 ਸਤੰਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਹ ਮੇਲਾ ਸਾਦਿਕ
ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ


ਪੰਜਾਬ ਭਰ ਤੋਂ ਕਿਸਾਨਾਂ ਤੇ ਪਸ਼ੂ ਪਾਲਕਾਂ ਦੀ ਹੋਵੇਗੀ ਸ਼ਮੂਲੀਅਤ, 23 ਸਤੰਬਰ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਹੋਣਗੇ ਮੁੱਖ ਮਹਿਮਾਨ

ਫਰੀਦਕੋਟ, 16 ਸਤੰਬਰ (ਹਿੰ.ਸ.)| ਫਰੀਦਕੋਟ ਵਿਖੇ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ 21 ਤੋਂ 23 ਸਤੰਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਹ ਮੇਲਾ ਸਾਦਿਕ ਰੋਡ ਸਥਿਤ ਦਾਣਾ ਮੰਡੀ, ਫਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਕਿਸਾਨਾਂ, ਪਸ਼ੂ ਪਾਲਕਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ।

ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੇਲੇ ਦਾ ਮੁੱਖ ਸਮਾਗਮ 23 ਸਤੰਬਰ ਨੂੰ ਹੋਵੇਗਾ, ਜਿਸ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਖੁੱਡੀਆਂ ਕੋਲ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਵਿਭਾਗਾਂ ਦੀ ਜ਼ਿੰਮੇਵਾਰੀ ਹੈ।

ਵਿਧਾਇਕ ਸੇਖੋਂ ਨੇ ਕਿਹਾ ਕਿ ਕਿਸਾਨ ਮੇਲਾ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਤਰੀਕਿਆਂ, ਨਵੀਂ ਤਕਨੀਕ, ਖੇਤੀ ਮਸ਼ੀਨਰੀ, ਫਸਲਾਂ ਦੀ ਵਿਭਿੰਨਤਾ, ਸਰਕਾਰੀ ਸਕੀਮਾਂ ਅਤੇ ਖੇਤੀਬਾੜੀ ਖੇਤਰ ਵਿੱਚ ਮੌਜੂਦ ਨਵੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਮਹੱਤਵਪੂਰਨ ਮੰਚ ਮੁਹੱਈਆ ਕਰਵਾਏਗਾ। ਮੇਲੇ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਅਤੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਤਬਦੀਲੀਆਂ ਬਾਰੇ ਜਾਣਨ ਦਾ ਮੌਕਾ ਵੀ ਮਿਲੇਗਾ।

ਮੇਲੇ ਦੌਰਾਨ ਮੱਝਾਂ, ਗਾਵਾਂ ਅਤੇ ਘੋੜਿਆਂ ਸਮੇਤ ਵੱਖ-ਵੱਖ ਪਸ਼ੂਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਅਤੇ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ, ਪਸ਼ੂਆਂ ਦੀ ਸਿਹਤ ਸੰਭਾਲ, ਡੇਅਰੀ ਵਿਕਾਸ ਅਤੇ ਆਧੁਨਿਕ ਖੇਤੀ ਤੇ ਪਸ਼ੂ ਪਾਲਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਭਰ ਦੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਪਸ਼ੂਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪਸ਼ੂ ਪਾਲਕਾਂ ਦੀ ਵੱਡੀ ਸ਼ਮੂਲੀਅਤ ਨਾਲ ਇਹ ਮੇਲਾ ਗਿਆਨ, ਤਜਰਬੇ ਅਤੇ ਨਵੀਂ ਤਕਨੀਕ ਦੇ ਅਦਾਨ-ਪ੍ਰਦਾਨ ਲਈ ਵਿਸ਼ਾਲ ਮੰਚ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿੱਚ ਹੋਣ ਵਾਲਾ ਇਹ ਪਹਿਲਾ ਪਸ਼ੂ ਧਨ ਤੇ ਕਿਸਾਨ ਮੇਲਾ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਪੰਜਾਬ ਦੇ ਹਰ ਕੋਨੇ ਤੋਂ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਫਰੀਦਕੋਟ ਪਹੁੰਚ ਕੇ ਮੇਲੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande