‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ’ਤੇ ਜਾਗਰੂਕਤਾ ਮੁਹਿੰਮ ਕਰਵਾਈ
100 ਤੋਂ ਵੱਧ ‘ਵਾਰਿਅਰਜ਼’ ਨੇ ਲੋਕਾਂ ਨੂੰ ਸੜਕਾਂ ’ਤੇ ਕੂੜਾ ਨਾ ਸੁੱਟਣ ਦਾ ਦਿੱਤਾ ਸੁਨੇਹਾ ਪਟਿਆਲਾ, 17 ਸਤੰਬਰ (ਹਿੰ.ਸ.)| ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਸ ਦੌਰਾਨ 100 ਤੋਂ ਵੱਧ ‘ਵਾਰਿਅਰਜ਼’ ਨੇ
ਲੋਕਾਂ ਨੂੰ ਜਾਗਰੂਕ ਕਰਦੀ ਹੋਈ ਛੋਟੀ ਬੱਚੀ।


ਲੋਕਾਂ ਨੂੰ ਜਾਗਰੂਕ ਕਰਦੇ ਹੋਏ ਵਾਰਿਅਰਜ਼।


100 ਤੋਂ ਵੱਧ ‘ਵਾਰਿਅਰਜ਼’ ਨੇ ਲੋਕਾਂ ਨੂੰ ਸੜਕਾਂ ’ਤੇ ਕੂੜਾ ਨਾ ਸੁੱਟਣ ਦਾ ਦਿੱਤਾ ਸੁਨੇਹਾ

ਪਟਿਆਲਾ, 17 ਸਤੰਬਰ (ਹਿੰ.ਸ.)| ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਮੁਹਿੰਮ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਕਰਵਾਈ ਗਈ। ਇਸ ਦੌਰਾਨ 100 ਤੋਂ ਵੱਧ ‘ਵਾਰਿਅਰਜ਼’ ਨੇ ਨੀਲੇ ਰੰਗ ਦੀਆਂ ਟੀ-ਸ਼ਰਟਾਂ ਪਹਿਨ ਕੇ ਸ਼ਮੂਲੀਅਤ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਤੇ ਨਾਗਰਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕੀਤਾ।

ਇਸ ਮੌਕੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਮੁਹਿੰਮ ਦੌਰਾਨ ‘ਵਾਰਿਅਰਜ਼’ ਨੇ ਲੀਲਾ ਭਵਨ ਚੌਕ ਵਿੱਚੋਂ ਲੰਘਣ ਵਾਲੇ ਵਾਹਨ ਚਾਲਕਾਂ ਨਾਲ ਸਿੱਧਾ ਸੰਵਾਦ ਕੀਤਾ। ਉਨ੍ਹਾਂ ਕਾਰ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਸੜਕਾਂ ’ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਵਾਹਨਾਂ ਵਿੱਚੋਂ ਕਿਸੇ ਵੀ ਕਿਸਮ ਦੀ ਗੰਦਗੀ ਬਾਹਰ ਨਾ ਸੁੱਟੀ ਜਾਵੇ। ਵਲੰਟੀਅਰਾਂ ਨੇ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ।

ਜਾਗਰੂਕਤਾ ਮੁਹਿੰਮ ਦੀ ਖਾਸ ਗੱਲ ਇਹ ਰਹੀ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਾਰਿਅਰਜ਼ ਵੱਲੋਂ ਲੋਕਾਂ ਨਾਲ ਕੀਤੇ ਸਿੱਧੇ ਸੰਵਾਦ ਰਾਹੀਂ ਸਫ਼ਾਈ ਨੂੰ ਲੈ ਕੇ ਨਾਗਰਿਕਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਉਜਾਗਰ ਕੀਤਾ ਗਿਆ।

ਮੁਹਿੰਮ ਨਾਲ ਜੁੜੇ ਵਲੰਟੀਅਰਾਂ ਨੇ ਕਿਹਾ ਕਿ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਸਿਰਫ਼ ਸਫ਼ਾਈ ਤੱਕ ਸੀਮਤ ਮੁਹਿੰਮ ਨਹੀਂ, ਸਗੋਂ ਹਰ ਨਾਗਰਿਕ ਨੂੰ ਆਪਣੇ ਸ਼ਹਿਰ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਹਰੇਕ ਵਿਅਕਤੀ ਦੀ ਭਾਗੀਦਾਰੀ ਜ਼ਰੂਰੀ ਹੈ।

ਪਹਿਲੀ ਵਰ੍ਹੇਗੰਢ ਮੌਕੇ ਮੁਹਿੰਮ ਨਾਲ ਜੁੜੇ ਲੋਕਾਂ ਵੱਲੋਂ ਸਾਂਝਾ ਸੁਨੇਹਾ ਦਿੱਤਾ ਗਿਆ ਕਿ ਸਫ਼ਾਈ ਦੀ ਸ਼ੁਰੂਆਤ ਹਰੇਕ ਵਿਅਕਤੀ ਤੋਂ ਹੁੰਦੀ ਹੈ ਅਤੇ ਸਾਫ਼-ਸੁਥਰਾ ਪਟਿਆਲਾ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਮੁਹਿੰਮ ਦੀ ਇੱਕ ਸਾਲ ਦੀ ਸਾਂਝੀ ਯਾਤਰਾ, ਇਕਜੁੱਟਤਾ ਅਤੇ ਸੁੰਦਰ ਪਟਿਆਲਾ ਬਣਾਉਣ ਦੇ ਜਜ਼ਬੇ ਦੀ ਝਲਕ ਵੀ ਦੇਖਣ ਨੂੰ ਮਿਲੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande