ਮੋਹਾਲੀ ’ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼
ਡੇਰਾਬੱਸੀ, 17 ਸਤੰਬਰ (ਹਿੰ.ਸ.)| ਮੋਹਾਲੀ ਦੇ ਡੇਰਾਬੱਸੀ ਅਧੀਨ ਪੈਂਦੇ ਮਾਹੀਵਾਲਾ ਪਿੰਡ ਨੇੜੇ ਬੁੱਧਵਾਰ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਜੰਗਲੀ ਖੇਤਰ ਵਿੱਚ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਸਥਾਨਕ ਲੋਕਾਂ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅ
ਮੋਹਾਲੀ ’ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼


ਡੇਰਾਬੱਸੀ, 17 ਸਤੰਬਰ (ਹਿੰ.ਸ.)| ਮੋਹਾਲੀ ਦੇ ਡੇਰਾਬੱਸੀ ਅਧੀਨ ਪੈਂਦੇ ਮਾਹੀਵਾਲਾ ਪਿੰਡ ਨੇੜੇ ਬੁੱਧਵਾਰ ਦੁਪਹਿਰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਜੰਗਲੀ ਖੇਤਰ ਵਿੱਚ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਸਥਾਨਕ ਲੋਕਾਂ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ ਵਜੋਂ ਹੋਈ ਹੈ। ਉਹ ਇਸ ਸਮੇਂ ਡੇਰਾਬੱਸੀ ਦੇ ਗੁਲਾਬਗੜ੍ਹ ਰੋਡ ਇਲਾਕੇ ਵਿੱਚ ਰਹਿ ਰਿਹਾ ਸੀ। ਮੁੱਢਲੀ ਜਾਣਕਾਰੀ ਮੁਤਾਬਕ ਅਭਿਸ਼ੇਕ ਮੂਲ ਰੂਪ ਵਿੱਚ ਨੇਪਾਲ ਦਾ ਰਹਿਣ ਵਾਲਾ ਸੀ ਅਤੇ ਆਪਣੀ ਭੈਣ ਤੇ ਜੀਜੇ ਨਾਲ ਇੱਥੇ ਰਹਿੰਦਾ ਸੀ। ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਮੌਕੇ ’ਤੇ ਪਿੰਡ ਵਾਸੀਆਂ ਅਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।

ਜਾਣਕਾਰੀ ਮੁਤਾਬਕ ਅਭਿਸ਼ੇਕ ਕੁਮਾਰ ਬਰਵਾਲਾ ਰੋਡ ’ਤੇ ਮੋਮੋਜ਼ ਦੀ ਰੇਹੜੀ ਲਗਾ ਕੇ ਆਪਣਾ ਅਤੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਹ ਅਚਾਨਕ ਇਸ ਸੁੰਨਸਾਨ ਬੀੜ ਤੱਕ ਕਦੋਂ ਅਤੇ ਕਿਹੜੀਆਂ ਹਾਲਾਤਾਂ ਵਿੱਚ ਪਹੁੰਚਿਆ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਨੌਜਵਾਨ ਦੀ ਮੌਤ ਦੇ ਕਾਰਨਾਂ ਸਬੰਧੀ ਕੋਈ ਅੰਤਿਮ ਨਤੀਜਾ ਨਹੀਂ ਕੱਢਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande