ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਬਲਾਕਾਂ ਦੇ ਮੁਕਾਬਲੇ 22 ਤੇ 23 ਸਤੰਬਰ ਨੂੰ
ਫਾਜ਼ਿਲਕਾ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੀਜ਼ਨ-4 ਤਹਿਤ ਬਲਾਕ ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ ਸੁਭਾਨ ਦੇ ਖੇਡ ਮੁਕਾਬਲੇ 22 ਅਤੇ 23 ਸਤੰਬ
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਬਲਾਕਾਂ ਦੇ ਮੁਕਾਬਲੇ 22 ਤੇ 23 ਸਤੰਬਰ ਨੂੰ


ਫਾਜ਼ਿਲਕਾ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਸੀਜ਼ਨ-4 ਤਹਿਤ ਬਲਾਕ ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ ਸੁਭਾਨ ਦੇ ਖੇਡ ਮੁਕਾਬਲੇ 22 ਅਤੇ 23 ਸਤੰਬਰ 2026 ਨੂੰ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫਸਰ ਫਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅੰਡਰ-14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈ ਸਕਣਗੇ। ਮੁਕਾਬਲਿਆਂ ਵਿੱਚ ਲੜਕੇ-ਲੜਕੀਆਂ ਅਤੇ ਮਹਿਲਾ-ਪੁਰਸ਼ ਵਰਗਾਂ ਲਈ ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਬਲਾਕ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਚੁੱਕੇ ਹਨ।

ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜ੍ਹਦਾ ਹੋਣਾ ਲਾਜ਼ਮੀ ਹੈ। ਇਸ ਦੇ ਸਬੂਤ ਵਜੋਂ ਰਿਹਾਇਸ਼ੀ ਸਰਟੀਫਿਕੇਟ, ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਪਛਾਣ ਪੱਤਰ ਹੋਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਹਰ ਖਿਡਾਰੀ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਖਿਡਾਰੀ sports.punjab.gov.in ’ਤੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਖਿਡਾਰੀਆਂ ਨੂੰ ਉਮਰ ਦੇ ਸਬੂਤ ਵਜੋਂ ਆਪਣਾ ਆਧਾਰ ਕਾਰਡ ਨਾਲ ਲਿਆਉਣਾ ਹੋਵੇਗਾ ਅਤੇ ਟੂਰਨਾਮੈਂਟ ਸਥਾਨ ’ਤੇ ਆਪਣੀ ਆਫਲਾਈਨ ਐਂਟਰੀ ਸ਼ੀਟ ਜਮ੍ਹਾਂ ਕਰਵਾਉਣੀ ਹੋਵੇਗੀ। ਖਿਡਾਰੀਆਂ ਨੂੰ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande