ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਯਕੀਨੀ ਬਣਾਏ ਜਾਣ: ਡਿਪਟੀ ਕਮਿਸ਼ਨਰ ਫਾਜ਼ਿਲਕਾ
ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪਹਿਲਾਂ ਪੰਜਾਬੀ ਅਤੇ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਣ ਦੀਆਂ ਹਦਾਇਤਾਂ ਫਾਜ਼ਿਲਕਾ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ (ਸਿੱਖਿਆ ਸੈੱਲ) ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ


ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪਹਿਲਾਂ ਪੰਜਾਬੀ ਅਤੇ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਣ ਦੀਆਂ ਹਦਾਇਤਾਂ

ਫਾਜ਼ਿਲਕਾ, 17 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ (ਸਿੱਖਿਆ ਸੈੱਲ) ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਬੋਰਡ, ਨੇਮ ਪਲੇਟਾਂ ਅਤੇ ਸਾਈਨ ਬੋਰਡ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਵਿੱਚ ਲਿਖੇ ਜਾਣੇ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ ਅਤੇ ਨਿਗਮਾਂ ਦੇ ਬੋਰਡ ਅਤੇ ਨੇਮ ਪਲੇਟਾਂ ਆਦਿ ਤੋਂ ਇਲਾਵਾ ਗੈਰ-ਸਰਕਾਰੀ ਸੰਸਥਾਵਾਂ, ਜਨਤਕ ਅਤੇ ਨਿੱਜੀ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਨਾਮ ਵੀ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ।

ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ ਅਤੇ ਸਾਈਨ ਬੋਰਡ ਵੀ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣੇ ਲਾਜ਼ਮੀ ਹਨ। ਜੇਕਰ ਕਿਸੇ ਬੋਰਡ ਜਾਂ ਪਲੇਟ ’ਤੇ ਕਿਸੇ ਹੋਰ ਭਾਸ਼ਾ ਦੀ ਵਰਤੋਂ ਕਰਨੀ ਹੋਵੇ ਤਾਂ ਪਹਿਲਾਂ ਪੰਜਾਬੀ ਭਾਸ਼ਾ ਗੁਰਮੁਖੀ ਲਿਪੀ ਵਿੱਚ ਲਿਖੀ ਜਾਵੇ ਅਤੇ ਉਸ ਤੋਂ ਬਾਅਦ ਹੇਠਾਂ ਦੂਜੀ ਭਾਸ਼ਾ ਵਿੱਚ ਜਾਣਕਾਰੀ ਦਿੱਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਸ਼ਾਖਾਵਾਂ ਅਤੇ ਸਦਰ ਦਫ਼ਤਰ ਫਾਜ਼ਿਲਕਾ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande