ਜੇਲ੍ਹ ਵਾਰਡਰ ਪ੍ਰਭਜੋਤ ਸਿੰਘ ਨੇ ਨੈਸ਼ਨਲ ਸੀਨੀਅਰ ਕਿੱਕਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗ਼ਮਾ
ਪੰਜਾਬ ਜੇਲ੍ਹ ਵਿਭਾਗ ਦਾ ਨਾਂ ਰੌਸ਼ਨ ਕੀਤਾ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਵਰੁਣ ਸ਼ਰਮਾ ਨੇ ਦਿੱਤੀ ਵਧਾਈ ਪਟਿਆਲਾ, 17 ਸਤੰਬਰ (ਹਿੰ.ਸ.)| ਪੰਜਾਬ ਜੇਲ੍ਹ ਵਿਭਾਗ ਦੇ ਵਾਰਡਰ ਪ੍ਰਭਜੋਤ ਸਿੰਘ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਕਰਵਾਈ ਗਈ ਨੈਸ਼ਨਲ ਸੀਨੀਅਰ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱ
ਪ੍ਰਭਜੋਤ ਸਿੰਘ ਨੂੰ ਵਿਧਾਈ ਦਿੰਦੇ ਹੋਏ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਪ੍ਰਿੰਸੀਪਲ ਵਰੁਣ ਸ਼ਰਮਾ ਤੇ ਹੋਰ।


ਪੰਜਾਬ ਜੇਲ੍ਹ ਵਿਭਾਗ ਦਾ ਨਾਂ ਰੌਸ਼ਨ ਕੀਤਾ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਵਰੁਣ ਸ਼ਰਮਾ ਨੇ ਦਿੱਤੀ ਵਧਾਈ

ਪਟਿਆਲਾ, 17 ਸਤੰਬਰ (ਹਿੰ.ਸ.)| ਪੰਜਾਬ ਜੇਲ੍ਹ ਵਿਭਾਗ ਦੇ ਵਾਰਡਰ ਪ੍ਰਭਜੋਤ ਸਿੰਘ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਕਰਵਾਈ ਗਈ ਨੈਸ਼ਨਲ ਸੀਨੀਅਰ ਕਿੱਕਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ ਹੈ। 8 ਸਤੰਬਰ 2026 ਤੋਂ ਸ਼ੁਰੂ ਹੋਈ ਇਸ ਰਾਸ਼ਟਰੀ ਪੱਧਰੀ ਚੈਂਪੀਅਨਸ਼ਿਪ ਵਿੱਚ ਪ੍ਰਭਜੋਤ ਸਿੰਘ ਦੀ ਪ੍ਰਾਪਤੀ ਨਾਲ ਪੰਜਾਬ ਜੇਲ੍ਹ ਵਿਭਾਗ ਦਾ ਨਾਂ ਰੌਸ਼ਨ ਹੋਇਆ ਹੈ।

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਪ੍ਰਿੰਸੀਪਲ ਵਰੁਣ ਸ਼ਰਮਾ ਨੇ ਪ੍ਰਭਜੋਤ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਭਜੋਤ ਸਿੰਘ ਨੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਵਿਭਾਗ ਦੇ ਇੰਸਟ੍ਰਕਟਰ ਬਲਵੀਰ ਸਿੰਘ ਦੀ ਅਗਵਾਈ ਅਤੇ ਦੇਖ-ਰੇਖ ਹੇਠ ਕਿੱਕਬਾਕਸਿੰਗ ਦੀ ਸਖ਼ਤ ਸਿਖਲਾਈ ਹਾਸਲ ਕੀਤੀ।

ਵਰੁਣ ਸ਼ਰਮਾ ਨੇ ਕਿਹਾ ਕਿ ਪ੍ਰਭਜੋਤ ਸਿੰਘ ਦੀ ਇਹ ਜਿੱਤ ਵਿਭਾਗ ਦੇ ਹੋਰਨਾਂ ਮੁਲਾਜ਼ਮਾਂ ਲਈ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਅਜਿਹੇ ਹੋਣਹਾਰ ਮੁਲਾਜ਼ਮਾਂ ’ਤੇ ਮਾਣ ਹੈ, ਜੋ ਆਪਣੀ ਡਿਊਟੀ ਨਿਭਾਉਣ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰਾਸ਼ਟਰੀ ਪੱਧਰ ’ਤੇ ਪ੍ਰਾਪਤੀਆਂ ਕਰ ਰਹੇ ਹਨ।

ਉਨ੍ਹਾਂ ਜੇਤੂ ਖਿਡਾਰੀ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਕੋਚ ਬਲਵੀਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਪ੍ਰਭਜੋਤ ਸਿੰਘ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਵੀ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਇਸ ਮੌਕੇ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਵਾਈਸ ਪ੍ਰਿੰਸੀਪਲ ਮੁਕੇਸ਼ ਸ਼ਰਮਾ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande