ਪ੍ਰਧਾਨ ਮੰਤਾਰੀ ਮੋਦੀ ਦੇ ਜਨਮਦਿਨ ਮੌਕੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਕੀਤੀ ਅਰਦਾਸ
ਅੰਮ੍ਰਿਤਸਰ, 17 ਸਤੰਬਰ (ਹਿੰ.ਸ.)| ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਮੱਥਾ ਟੇਕਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ, ਚ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ


ਅੰਮ੍ਰਿਤਸਰ, 17 ਸਤੰਬਰ (ਹਿੰ.ਸ.)| ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ’ਤੇ ਮੱਥਾ ਟੇਕਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਤਰੁਣ ਚੁੱਘ ਨੇ ਪੰਜਾਬ ਨੂੰ ਨਸ਼ਾਮੁਕਤ ਕਰਨ ਅਤੇ ਸੂਬੇ ਨੂੰ ਗੈਂਗਸਟਰਵਾਦ ਦੇ ਮਾਹੌਲ ਵਿੱਚੋਂ ਬਾਹਰ ਕੱਢਣ ਲਈ ਵੀ ਅਰਦਾਸ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਪੂਰਾ ਜੀਵਨ ਦੇਸ਼ ਦੀ ਸੇਵਾ ਅਤੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੇਵਾ ਦੇ 25 ਸਾਲ ਪੂਰੇ ਹੋ ਚੁੱਕੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਦੁਨੀਆ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਚੁੱਘ ਨੇ ਦਾਅਵਾ ਕੀਤਾ ਕਿ ਦੇਸ਼ ਦੀ ਆਰਥਿਕ ਵਿਕਾਸ ਦਰ 7.8 ਫੀਸਦੀ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਕਈ ਜਨ-ਭਲਾਈ ਯੋਜਨਾਵਾਂ ਨਾਲ ਕਰੋੜਾਂ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਆਇਆ ਹੈ।

ਤਰੁਣ ਚੁੱਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ’ ਦੇ ਸੰਕਲਪ ਦੇ ਪੂਰਾ ਹੋਣ ਲਈ ਵੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੂਰਾ ਦੇਸ਼ ਤਰੱਕੀ ਕਰ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵੀ ਵਿਕਾਸ ਦੀ ਰਾਹ ’ਤੇ ਅੱਗੇ ਵਧੇ।

ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕਰਦਿਆਂ ਚੁੱਘ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਨਸ਼ਾਮੁਕਤ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਗੈਂਗਸਟਰਵਾਦ ਦੇ ਮਾਹੌਲ ਵਿੱਚੋਂ ਬਾਹਰ ਕੱਢ ਕੇ ਮੁੜ ‘ਹਰਿਆ-ਭਰਿਆ ਪੰਜਾਬ’ ਬਣਾਇਆ ਜਾਵੇ। ਭਾਜਪਾ ਆਗੂ ਨੇ ਕਿਹਾ ਕਿ ਮਾੜੀਆਂ ਸਰਕਾਰਾਂ ਕਾਰਨ ਪੰਜਾਬ ਆਰਥਿਕ ਤੌਰ ’ਤੇ ਪਿੱਛੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੰਜਾਬੀਅਤ ਨੂੰ ਮੁੜ ਮਜ਼ਬੂਤ ਅਤੇ ਜੀਵੰਤ ਬਣਾਉਣ ਲਈ ਠੋਸ ਅਤੇ ਕੜੇ ਕਦਮ ਚੁੱਕਣ ਦੀ ਲੋੜ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande