ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 17 ਸਤੰਬਰ (ਹਿੰ.ਸ.)| ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੀ ਅਗਵਾਈ ਹੇਠ ਜਨਗਣਨਾ ਓਪਰੇਸ਼ਨਜ਼ ਅਥਾਰਟੀਜ਼
ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ


ਅੰਮ੍ਰਿਤਸਰ, 17 ਸਤੰਬਰ (ਹਿੰ.ਸ.)| ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਡਾਇਰੈਕਟੋਰੇਟ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਦੀ ਅਗਵਾਈ ਹੇਠ ਜਨਗਣਨਾ ਓਪਰੇਸ਼ਨਜ਼ ਅਥਾਰਟੀਜ਼, ਅੰਮ੍ਰਿਤਸਰ ਵੱਲੋਂ ਆਯੋਜਿਤ ਕੀਤਾ ਗਿਆ।

ਸਿਖਲਾਈ ਪ੍ਰੋਗਰਾਮ ਵਿੱਚ ਜਨਗਣਨਾ ਚਾਰਜ ਅਫ਼ਸਰਾਂ ਤੋਂ ਇਲਾਵਾ ਚਾਰਜ ਕਲਰਕਾਂ, ਤਕਨੀਕੀ ਸਹਾਇਕਾਂ ਅਤੇ ਜਨਗਣਨਾ-2027 ਨਾਲ ਸਬੰਧਤ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ। ਸਿਖਲਾਈ ਦਾ ਉਦੇਸ਼ ਫੇਜ਼-II ਦੌਰਾਨ ਆਬਾਦੀ ਗਿਣਤੀ ਲਈ ਤਾਇਨਾਤ ਸਟਾਫ਼ ਨੂੰ ਉਨ੍ਹਾਂ ਦੀਆਂ ਭੂਮਿਕਾਵਾਂ, ਜ਼ਿੰਮੇਵਾਰੀਆਂ ਅਤੇ ਨਿਰਧਾਰਤ ਪ੍ਰਕਿਰਿਆਵਾਂ ਬਾਰੇ ਲੋੜੀਂਦੀ ਜਾਣਕਾਰੀ ਦੇਣਾ ਸੀ।

ਸਹਾਇਕ ਡਾਇਰੈਕਟਰ ਅਤੇ ਨੈਸ਼ਨਲ ਟ੍ਰੇਨਰ ਰੇਨੂ ਨੇ ਮਾਸਟਰ ਟ੍ਰੇਨਰ ਰਾਜਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ। ਇਸ ਦੌਰਾਨ ਆਬਾਦੀ ਗਿਣਤੀ ਦੀ ਪ੍ਰਕਿਰਿਆ, ਖੇਤਰੀ ਪੱਧਰ ’ਤੇ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ, ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਅਤੇ ਹੋਰ ਕਾਰਜਕਾਰੀ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਟ੍ਰੇਨਰਾਂ ਨੇ ਜਨਗਣਨਾ ਦੌਰਾਨ ਸਹੀ ਜਾਣਕਾਰੀ ਦਰਜ ਕਰਨ, ਆਪਸੀ ਤਾਲਮੇਲ ਬਣਾਈ ਰੱਖਣ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਡਿਪਟੀ ਈ.ਐਸ.ਏ. ਅੰਮ੍ਰਿਤਸਰ ਜਗਪਾਲ ਸਿੰਘ ਵੀ ਹਾਜ਼ਰ ਰਹੇ।

ਏ.ਡੀ.ਸੀ. (ਜਨਰਲ) ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਵੀ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਜਨਗਣਨਾ-2027 ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਫੀਲਡ ਸਟਾਫ਼ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਸ਼ੁੱਧਤਾ, ਮਿਹਨਤ ਅਤੇ ਟੀਮ ਭਾਵਨਾ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਸਿਖਲਾਈ ਪ੍ਰੋਗਰਾਮ ਦੇ ਅੰਤ ਵਿੱਚ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਭਾਗੀਦਾਰਾਂ ਨੇ ਜਨਗਣਨਾ ਪ੍ਰਕਿਰਿਆ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਅਤੇ ਟ੍ਰੇਨਰਾਂ ਵੱਲੋਂ ਉਨ੍ਹਾਂ ਦੇ ਸਪਸ਼ਟੀਕਰਨ ਦਿੱਤੇ ਗਏ। ਪ੍ਰੋਗਰਾਮ ਰਾਹੀਂ ਸਟਾਫ਼ ਨੂੰ ਜਨਗਣਨਾ-2027 ਦੇ ਫੇਜ਼-II ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਲੋੜੀਂਦੀ ਜਾਣਕਾਰੀ ਅਤੇ ਤਿਆਰੀ ਪ੍ਰਦਾਨ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande