ਏਐੱਸਆਈ ਹਰਜੀਤ ਸਿੰਘ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਤਾਇਆ ਦੁੱਖ
ਕਿਹਾ- ਸ਼ਹੀਦ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਦਦ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਮੌਤ ’ਤੇ ਮੁੱਖ ਮੰ
ਮੁੱਖ ਮੰਤਰੀ ਮਾਨ ਵੱਲੋਂ ਪਾਈ ਏਐੱਸਆਈ ਹਰਜੀਤ ਸਿੰਘ ਦੀ ਫਾਈਲ ਫੋਟੋ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਈ ਪੋਸਟ ਦੀ ਫੋਟੋ।


ਕਿਹਾ- ਸ਼ਹੀਦ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ

ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਦਦ ਦਾ ਐਲਾਨ

ਅੰਮ੍ਰਿਤਸਰ, 18 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦੇਣ ਵਾਲੇ ਏਐੱਸਆਈ ਹਰਜੀਤ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ ਹੈ ਅਤੇ ਉਨ੍ਹਾਂ ਦੀ ਅਥਾਹ ਹਿੰਮਤ ਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸਨਮਾਨ ਵਜੋਂ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਐੱਚਡੀਐੱਫਸੀ ਬੈਂਕ ਵੱਲੋਂ ਵੀ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ।

ਭਗਵੰਤ ਮਾਨ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸਰਕਾਰ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਐੱਸਆਈ ਹਰਜੀਤ ਸਿੰਘ ਦੀ ਮਹਾਨ ਕੁਰਬਾਨੀ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande