ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਪੁਲਿਸ ਦਾ ਅਚਨਚੇਤ ਚੈਕਿੰਗ ਅਭਿਆਨ
100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਬੈਰਕਾਂ, ਕੈਂਟੀਨ, ਬਾਥਰੂਮ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਜਾਂਚ ਫਰੀਦਕੋਟ, 18 ਸਤੰਬਰ (ਹਿੰ.ਸ.)| ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਸ਼ੁੱਕਰਵਾਰ ਨੂੰ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਚੈਕਿੰਗ ਕਰਦੀ ਪੁਲਿਸ।


ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਚੈਕਿੰਗ ਕਰਦੀ ਪੁਲਿਸ।


100 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਬੈਰਕਾਂ, ਕੈਂਟੀਨ, ਬਾਥਰੂਮ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਜਾਂਚ

ਫਰੀਦਕੋਟ, 18 ਸਤੰਬਰ (ਹਿੰ.ਸ.)| ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਸ਼ੁੱਕਰਵਾਰ ਨੂੰ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ੍ਹ ਵਿੱਚ ਅਚਾਨਕ ਅਤੇ ਵਿਆਪਕ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਐੱਸ.ਪੀ. ਦੀ ਨਿਗਰਾਨੀ ਹੇਠ ਕਰੀਬ 100 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਜੇਲ੍ਹ ਦੇ ਹਰੇਕ ਹਿੱਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਚੈਕਿੰਗ ਅਭਿਆਨ ਵਿੱਚ ਐੱਸ.ਪੀ. ਆਪਰੇਸ਼ਨ ਮਨੀਸ਼ ਕੁਮਾਰ, ਡੀ.ਐੱਸ.ਪੀ. ਅਵਤਾਰ ਸਿੰਘ ਸਮੇਤ ਥਾਣਾ ਸਿਟੀ ਅਤੇ ਥਾਣਾ ਸਦਰ ਫਰੀਦਕੋਟ ਦੇ ਐੱਸ.ਐੱਚ.ਓਜ਼ ਅਤੇ ਹੋਰ ਪੁਲਿਸ ਕਰਮਚਾਰੀ ਸ਼ਾਮਲ ਰਹੇ। ਪੁਲਿਸ ਟੀਮਾਂ ਵੱਲੋਂ ਜੇਲ੍ਹ ਦੀਆਂ ਬੈਰਕਾਂ, ਕੈਂਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰਿਆਂ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ।

ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਕਰਮਚਾਰੀਆਂ ਵੱਲੋਂ ਨਿਰਧਾਰਤ ਸੁਰੱਖਿਆ ਨਿਯਮਾਂ ਤਹਿਤ ਕੀਤੀ ਗਈ। ਇਸ ਦੌਰਾਨ ਮਹਿਲਾ ਬੰਦੀਆਂ ਦੀ ਨਿੱਜਤਾ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।

ਐੱਸ.ਪੀ. ਆਪਰੇਸ਼ਨ ਮਨੀਸ਼ ਕੁਮਾਰ ਨੇ ਦੱਸਿਆ ਕਿ ਇਸ ਅਚਾਨਕ ਚੈਕਿੰਗ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਿਸੇ ਵੀ ਗੈਰ-ਕਾਨੂੰਨੀ ਵਸਤੂ ਜਾਂ ਨਸ਼ੀਲੇ ਪਦਾਰਥ ਦੀ ਮੌਜੂਦਗੀ ਦਾ ਪਤਾ ਲਗਾਉਣ ਦੇ ਨਾਲ-ਨਾਲ ਜੇਲ੍ਹ ਦੀ ਸਮੁੱਚੀ ਸੁਰੱਖਿਆ ਵਿਵਸਥਾ ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਚੈਕਿੰਗ ਅਭਿਆਨ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪਹਿਲਾਂ ਇਸ ਦੀ ਜਾਣਕਾਰੀ ਨਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੀਆਂ ਅਚਾਨਕ ਚੈਕਿੰਗਾਂ ਭਵਿੱਖ ਵਿੱਚ ਵੀ ਨਿਯਮਤ ਤੌਰ ’ਤੇ ਜਾਰੀ ਰਹਿਣਗੀਆਂ।

ਪੁਲਿਸ ਅਧਿਕਾਰੀਆਂ ਵੱਲੋਂ ਥਾਣਾ ਇੰਚਾਰਜਾਂ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਜੇਲ੍ਹ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦਾ ਰਿਕਾਰਡ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵਿਅਕਤੀ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲੀਭੁਗਤ ਕਰਕੇ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਜਾਂ ਹੋਰ ਪਾਬੰਦੀਸ਼ੁਦਾ ਵਸਤੂਆਂ ਪਹੁੰਚਾਉਣ ਦੀ ਕੋਸ਼ਿਸ਼ ਨਾ ਕਰ ਸਕੇ।

ਪੁਲਿਸ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਜਿਹੇ ਚੈਕਿੰਗ ਅਭਿਆਨ ਅੱਗੇ ਵੀ ਜਾਰੀ ਰੱਖੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande