ਫਾਜ਼ਿਲਕਾ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ
ਫਾਜ਼ਿਲਕਾ, 18 ਸਤੰਬਰ (ਹਿੰ.ਸ.)| ਫਾਜ਼ਿਲਕਾ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਖਾਲੀ ਕਰਵਾ ਦਿੱਤੇ ਗਏ ਅਤੇ ਬੱਚਿਆਂ ਦੀ ਛੁੱਟੀ ਕਰ ਦਿੱਤੀ ਗਈ। ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂ
ਫਾਜ਼ਿਲਕਾ ਦੇ 5 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਵੱਲੋਂ ਸਰਚ ਆਪ੍ਰੇਸ਼ਨ


ਫਾਜ਼ਿਲਕਾ, 18 ਸਤੰਬਰ (ਹਿੰ.ਸ.)| ਫਾਜ਼ਿਲਕਾ ਦੇ ਪੰਜ ਪ੍ਰਾਈਵੇਟ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਖਾਲੀ ਕਰਵਾ ਦਿੱਤੇ ਗਏ ਅਤੇ ਬੱਚਿਆਂ ਦੀ ਛੁੱਟੀ ਕਰ ਦਿੱਤੀ ਗਈ। ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਤੋਂ ਲੈ ਜਾਣ ਲਈ ਕਿਹਾ ਗਿਆ।

ਪੁਲਿਸ ਟੀਮਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਸਾਈਬਰ ਸੈੱਲ ਦੀ ਟੀਮ ਵੀ ਧਮਕੀ ਭਰੀ ਈਮੇਲ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਵਿੱਚ ਜੁੱਟ ਗਈ ਹੈ।

ਫਾਜ਼ਿਲਕਾ ਦੇ ਆਤਮਵੱਲਭ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੰਗੀਤਾ ਤਿੰਨਾ ਨੇ ਦੱਸਿਆ ਕਿ ਸਕੂਲ ਨੂੰ ਬੰਬ ਧਮਾਕੇ ਦੀ ਧਮਕੀ ਵਾਲੀ ਈਮੇਲ ਮਿਲੀ ਸੀ। ਉਨ੍ਹਾਂ ਮੁਤਾਬਕ ਕਰੀਬ 11:12 ਵਜੇ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।

ਧਮਕੀ ਮਿਲਣ ਵਾਲੇ ਹੋਰ ਸਕੂਲਾਂ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ, ਹੋਲੀ ਹਾਰਟ ਸਕੂਲ, ਸਰਵ ਹਿਤਕਾਰੀ ਸਕੂਲ ਅਤੇ ਕੌਮਫੀ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ।

ਇਸੇ ਦੌਰਾਨ ਫਾਜ਼ਿਲਕਾ ਦੇ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇੰਸਪੈਕਟਰ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਕੋਰਟ ਕੰਪਲੈਕਸ ਵਿੱਚ ਪਹੁੰਚੀ ਅਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ।

ਪੁਲਿਸ ਵੱਲੋਂ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਡੌਗ ਸਕੁਐਡ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ।

ਫਾਜ਼ਿਲਕਾ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਐਂਟੀ-ਸੈਬੋਟਾਜ ਟੀਮ ਨੂੰ ਵੀ ਬੁਲਾਇਆ ਗਿਆ ਹੈ। ਸਾਰੇ ਸਬੰਧਤ ਸਥਾਨਾਂ ’ਤੇ ਪੁਲਿਸ ਟੀਮਾਂ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ।

ਫਿਲਹਾਲ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ ਅਤੇ ਪੁਲਿਸ ਤੇ ਸਾਈਬਰ ਸੈੱਲ ਦੀਆਂ ਟੀਮਾਂ ਧਮਕੀ ਭਰੀ ਈਮੇਲ ਦੇ ਸਰੋਤ ਅਤੇ ਇਸ ਦੀ ਸੱਚਾਈ ਦੀ ਜਾਂਚ ਕਰ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande