ਯੁੱਧ ਨਸ਼ਿਆਂ ਵਿਰੁੱਧ’ ਲੋਕਾਂ ਦਾ ਯੁੱਧ, ਸਿਆਸੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ ਦੀ ਲੋੜ: ਕੁਲਵੰਤ ਸਿੰਘ
ਮੋਹਾਲੀ, 18 ਸਤੰਬਰ (ਹਿੰ.ਸ.)| ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਸਾਂਝੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦ
ਸੰਬੋਧਨ ਕਰਦੇ ਹੋਏ ਮੋਹਾਲੀ ਵਿਧਾਇਕ ਕੁਲਵੰਤ ਸਿੰਘ


ਮੋਹਾਲੀ, 18 ਸਤੰਬਰ (ਹਿੰ.ਸ.)| ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਲੋਕਾਂ ਦੀ ਸਾਂਝੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਹਰ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਲਿਜਾਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਤੰਦਰੁਸਤ ਅਤੇ ‘ਰੰਗਲਾ ਪੰਜਾਬ’ ਸਿਰਜਣ ਦੀ ਦਿਸ਼ਾ ਵਿੱਚ ਅੱਗੇ ਵਧਿਆ ਜਾ ਸਕਦਾ ਹੈ।

ਵਿਧਾਇਕ ਨੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾ ਕੇ ਇਲਾਜ ਅਤੇ ਨਸ਼ਾ ਛੁਡਾਉਣ ਲਈ ਯਤਨ ਕੀਤੇ ਜਾ ਰਹੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਫ਼ੀ ਕੰਮ ਕੀਤਾ ਜਾ ਚੁੱਕਾ ਹੈ ਅਤੇ ਜੋ ਕੰਮ ਬਾਕੀ ਹੈ, ਉਸ ਨੂੰ ਵੀ ਜਲਦ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਪੰਚਾਂ, ਸਰਪੰਚਾਂ, ਕੌਂਸਲਰਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਸਰਕਾਰੀ ਮੁਹਿੰਮ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੀ।

ਵਿਧਾਇਕ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਖੇਡ ਸਟੇਡੀਅਮਾਂ ਨਾਲ ਜੋੜਨ ਦੀ ਲੋੜ ਹੈ। ਉਨ੍ਹਾਂ ਸਮੂਹ ਵਰਗਾਂ ਨੂੰ ਨਸ਼ਿਆਂ ਵਿਰੁੱਧ ਲਗਾਤਾਰ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜੋਨ ਇੰਚਾਰਜ ਅਨੂ ਬੱਬਰ, ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਗੁਰਜੀਤ ਸਿੰਘ, ਹਲਕਾ ਕੋਆਰਡੀਨੇਟਰ ਕਮਲਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਅਹਲਕਾਰ ਖਾਨ, ਮਲਕੀਤ ਨਨੂਆ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਡੀਐਸਪੀ ਹਰਸਿਮਰਤ ਸਿੰਘ ਬੱਲ, ਤਰਲੋਚਨ ਸਿੰਘ ਮਟੋਰ, ਜਸਪਾਲ ਸਿੰਘ ਮਟੋਰ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜਿੰਦਰ ਸਿੰਘ ਬੱਲੋਮਾਜਰਾ, ਸਰਪੰਚ ਨਰਿੰਦਰ ਸਿੰਘ, ਸਰਪੰਚ ਲਖਮੀਰ ਸਿੰਘ, ਸਰਪੰਚ ਰਣਧੀਰ ਸਿੰਘ ਅਤੇ ਕੌਂਸਲਰ ਬਚਨ ਸਿੰਘ ਬੋਪਾਰਾਏ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande