
ਹਿੰਦੀ ਪੰਦਰਵਾੜੇ ਤਹਿਤ ਕਰਵਾਈ ਪ੍ਰਤਿਯੋਗਿਤਾ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਉਤਸ਼ਾਹ ਨਾਲ ਭਾਗਤਲਵਾੜਾ, 19 ਸਤੰਬਰ (ਹਿੰ.ਸ.)| ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐਮਬੀ), ਤਲਵਾੜਾ ਵਿਖੇ ਹਿੰਦੀ ਪੰਦਰਵਾੜੇ ਤਹਿਤ ਬੋਰਡ ਦੇ ਕਰਮਚਾਰੀਆਂ ਲਈ ‘ਹਿੰਦੀ ਨੋਟਿੰਗ ਅਤੇ ਡਰਾਫਟਿੰਗ’ ਵਿਸ਼ੇ ’ਤੇ ਪ੍ਰਤਿਯੋਗਿਤਾ ਕਰਵਾਈ ਗਈ। ਇਹ ਪ੍ਰਤਿਯੋਗਿਤਾ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ, ਜਿਸ ਵਿੱਚ ਬਿਆਸ ਡੈਮ ਪ੍ਰੋਜੈਕਟ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਨੇ ਕਿਹਾ ਕਿ ਹਿੰਦੀ ਪੰਦਰਵਾੜਾ ਸਰਕਾਰੀ ਕੰਮਕਾਜ ਵਿੱਚ ਰਾਜਭਾਸ਼ਾ ਹਿੰਦੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਤਿਯੋਗਿਤਾਵਾਂ ਰਾਹੀਂ ਕਰਮਚਾਰੀਆਂ ਨੂੰ ਹਿੰਦੀ ਵਿੱਚ ਸਰਲ, ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਸਰਕਾਰੀ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪ੍ਰਤਿਯੋਗਿਤਾ ਦਾ ਮੁੱਖ ਉਦੇਸ਼ ਕਰਮਚਾਰੀਆਂ ਵਿੱਚ ਹਿੰਦੀ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਦਫ਼ਤਰੀ ਕੰਮਕਾਜ ਵਿੱਚ ਹਿੰਦੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਹਿੰਦੀ ਪੰਦਰਵਾੜੇ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਉਪ ਮੁੱਖ ਇੰਜਨੀਅਰ ਵਿਮਲ ਕੁਮਾਰ ਮੀਨਾ ਨੇ ਪ੍ਰਤਿਯੋਗਿਤਾ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਭਾਗੀਦਾਰਾਂ ਨੇ ਦਿੱਤੇ ਗਏ ਵਿਸ਼ਿਆਂ ’ਤੇ ਹਿੰਦੀ ਵਿੱਚ ਨੋਟਿੰਗ ਅਤੇ ਡਰਾਫਟਿੰਗ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਰਕਾਰੀ ਪੱਤਰ-ਵਿਹਾਰ ਵਿੱਚ ਹਿੰਦੀ ਦੀ ਵਿਹਾਰਕ ਵਰਤੋਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ ਕਰਮਚਾਰੀਆਂ ਦੀ ਭਾਸ਼ਾਈ ਸਮਰੱਥਾ ਨੂੰ ਉਤਸ਼ਾਹਿਤ ਕਰਨਾ ਸੀ।ਪ੍ਰਤਿਯੋਗਿਤਾ ਦੇ ਆਯੋਜਨ ਵਿੱਚ ਐੱਸਡੀਓ ਗਿਆਨ ਇੰਦਰ, ਤਰਨਦੀਪ ਸਿੰਘ ਅਤੇ ਸਟਾਫ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH