ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ, ਰੇਖਾ ਗੁਪਤਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ
ਫਤਿਹਗੜ੍ਹ ਸਾਹਿਬ, 19 ਸਤੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਨੂੰ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ਰਵਾਨਾ ਕੀਤਾ ਗਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ
ਫਤਿਹਗੜ੍ਹ ਸਾਹਿਬ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਹਰੀ ਝੰਡੀ ਦਿਖਾ ਰਵਾਨਾ ਕਰਦੇ ਹੋਏ ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਤੇ  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ


ਫਤਿਹਗੜ੍ਹ ਸਾਹਿਬ, 19 ਸਤੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਦੂਜੇ ਪੜਾਅ ਨੂੰ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਤੋਂ ਰਵਾਨਾ ਕੀਤਾ ਗਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ। ਇਸ ਤੋਂ ਪਹਿਲਾਂ ਉਨ੍ਹਾਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਅਰਦਾਸ ਕੀਤੀ।

ਸਥਾਨਕ ਅਨਾਜ ਮੰਡੀ ਵਿੱਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਰੇਖਾ ਗੁਪਤਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਉਨ੍ਹਾਂ ਮੁਤਾਬਕ ਇਹ ਸਮਾਂ ਸੀਮਾ ਕਈ ਵਾਰ ਅੱਗੇ ਵਧਾਈ ਗਈ। ਉਨ੍ਹਾਂ ਕਿਹਾ ਕਿ 13 ਦਿਨਾਂ ਦੀ ਇਹ ਯਾਤਰਾ ਸਿਰਫ਼ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਨੂੰ ਨਸ਼ਿਆਂ, ਅਪਰਾਧ ਅਤੇ ਡਰ ਤੋਂ ਮੁਕਤ ਕਰਨ ਲਈ ਲੋਕਾਂ ਨੂੰ ਇਕੱਠਾ ਕਰਨ ਦੀ ਮੁਹਿੰਮ ਹੈ।

ਰੇਖਾ ਗੁਪਤਾ ਨੇ ਪੰਜਾਬ ਸਰਕਾਰ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ’ਤੇ ਵੀ ਕਈ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਅਤੇ ਅਪਰਾਧ ਨਾਲ ਜੁੜੀਆਂ ਚੁਣੌਤੀਆਂ ਗੰਭੀਰ ਹਨ। ਉਨ੍ਹਾਂ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਪੰਜਾਬ ਵਿੱਚ ਬਦਲਾਅ ਲਈ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਯਤਨਾਂ ਦਾ ਵੀ ਜ਼ਿਕਰ ਕੀਤਾ।

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਸਿਆਸੀ ਲਾਹੇ ਲਈ ਨਹੀਂ, ਸਗੋਂ ਲੋਕ ਅੰਦੋਲਨ ਵਜੋਂ ਚਲਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਸਰਕਾਰ ਕਾਬੂ ਨਹੀਂ ਪਾ ਸਕੀ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਹ ਮੁਹਿੰਮ ਜਾਰੀ ਰਹੇਗੀ।

ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਸੂਬੇ ਦੀ ਸੁਰੱਖਿਆ ਅਤੇ ਭਵਿੱਖ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਰਜੀਹ ਨਸ਼ਿਆਂ ਦੀ ਸਪਲਾਈ ਚੇਨ ਤੋੜਨਾ, ਨਸ਼ੇ ਦੇ ਆਦੀ ਲੋਕਾਂ ਦਾ ਇਲਾਜ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਪ੍ਰਬੰਧ ਕਰਨਾ ਹੈ।

ਪਠਾਨਕੋਟ ਤੋਂ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ, ‘‘ਜਿਹੜਾ ਬੰਦਾ ਮਾਂ ਦੀ ਸਹੁੰ ਖਾ ਕੇ ਦਾਰੂ ਨਹੀਂ ਛੱਡ ਸਕਦਾ, ਕੀ ਅਜਿਹੇ ਬੰਦੇ ਤੋਂ ਆਸ ਕੀਤੀ ਜਾ ਸਕਦੀ ਹੈ ਕਿ ਉੁਹ ਨਸ਼ਾ ਕੰਟਰੋਲ ਕਰ ਸਕਦਾ। ਸ਼ਰਾਬ ਪੀਕੇ ਵਿਧਾਨ ਸਭਾ ਵਿੱਚ ਆ ਗਿਆ, ਮਾਨ ਨਸ਼ਾ ਬੰਦ ਨਹੀ ਕਰ ਸਕਦਾ, ਪੰਜਾਬ ਦੇ ਲੋਕਾਂ ਨੂੰ ਖੁਦ ਅੱਗੇ ਆ ਕੇ ਨਸ਼ਾ ਬੰਦ ਕਰਨਾ ਪੈਣਾ ਹੈ। ਨਸ਼ਾ ਮੁਕਤ ਪੰਜਾਬ ਸਿਆਸੀ ਯਾਤਰਾ ਦੀ ਜਰੂਰ ਹੈ, ਪਰ ਪੰਜਾਬ ਦੇ ਲੋਕਾਂ ਦੀ ਅਵਾਜ਼ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਸ਼ਾ ਮੁਕਤ ਪੰਜਾਬ ਯਾਤਰਾ ਦੇ ਇੇੰਚਾਰਜ ਰਾਜੇਸ਼ ਬਾਘਾ, ਜੰਗੀ ਲਾਲ ਮਹਾਜਨ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਮਨਜੀਤ ਸਿੰਘ ਰਾਏ, ਭਾਜਪਾ ਆਗੂ ਐੱਚਐੱਸ ਫੂਲਕਾ, ਜਗਦੀਪ ਸਿੰਘ ਚੀਮਾ, ਏਕਤਾ ਨਾਗਪਾਲ, ਐੱਨਕੇ ਵਰਮਾ, ਅਜੇ ਕੌਸ਼ਲ, ਸੁਖਵਿੰਦਰ ਸਿੰਘ ਗੋਲਡੀ, ਖੁਸ਼ਵੰਤ ਰਾਏ ਗੀਗਾ, ਕਰਮਬੀਰ ਟੌਹੜਾ, ਅਰੁਣ ਖੌਸਲਾ, ਮੀਨੂੰ ਸੇਠੀ, ਕੇਡੀ ਭੰਡਾਰੀ, ਐੱਸਐੱਸ ਚੰਨੀ, ਰਣਜੀਤ ਸਿੰਘ, ਜੀਵਨ ਗੁਪਤਾ, ਰਾਕੇਸ਼ ਸ਼ਰਮਾ, ਦੀਦਾਰ ਸਿੰਘ ਭੱਟੀ, ਅਮਨਜੀਤ ਕੌਰ ਰਾਮੂਵਾਲੀਆ, ਡਾਕਟਰ ਹਰਬੰਸ ਲਾਲ ਇਕਬਾਲ ਸਿੰਘ ਚੰਨੀ, ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande