ਵਿਕਸਤ ਭਾਰਤ-2047 ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 19 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਤ ਭਾਰਤ-2047’ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ ਹੋਵੇਗੀ। ਉਹ ਦਿੱਲੀ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕਰਵਾਏ ਗਏ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਚੰਡੀਗੜ੍ਹ, 19 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਤ ਭਾਰਤ-2047’ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ ਹੋਵੇਗੀ। ਉਹ ਦਿੱਲੀ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕਰਵਾਏ ਗਏ ਦੋ ਦਿਨਾਂ ‘ਵਿਕਸਤ ਭਾਰਤ ਵੱਲ ਭਾਰਤ ਦੀ ਯਾਤਰਾ ਦਾ ਵਿੱਤ ਪੋਸ਼ਣ’ ਸੰਮੇਲਨ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਨੇ ਸੰਮੇਲਨ ਦੇ ਆਯੋਜਨ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੰਚ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਵਿਕਸਤ ਭਾਰਤ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਨੀਤੀਆਂ ’ਤੇ ਵਿਚਾਰ-ਵਟਾਂਦਰੇ ਦਾ ਮੌਕਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਹਰਿਆਣਾ ਨੇ ਦੇਸ਼ ਦੇ ਅਨਾਜ ਭੰਡਾਰ ਭਰਨ ਅਤੇ ਖੁਰਾਕੀ ਪੱਖੋਂ ਆਤਮਨਿਰਭਰਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਸੈਣੀ ਨੇ ਦੱਸਿਆ ਕਿ ਹਰਿਆਣਾ ਵਿੱਚ 2026-27 ਦੌਰਾਨ ਕੁਦਰਤੀ ਅਤੇ ਜੈਵਿਕ ਖੇਤੀ ਦਾ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਚਾਰ ਗੁਣਾ ਵਧਾ ਕੇ ਲਗਭਗ 50 ਹਜ਼ਾਰ ਏਕੜ ਕਰਨ ਦਾ ਟੀਚਾ ਹੈ। ਸਾਲ 2030-31 ਤੱਕ ਇਸ ਨੂੰ 1.50 ਲੱਖ ਏਕੜ ਤੱਕ ਪਹੁੰਚਾਉਣ ਦੀ ਯੋਜਨਾ ਹੈ।

ਉਨ੍ਹਾਂ ਦੱਸਿਆ ਕਿ ਕੁਰੂਕਸ਼ੇਤਰ ਵਿੱਚ 2 ਹਜ਼ਾਰ ਏਕੜ ਦਾ ਕੁਦਰਤੀ ਖੇਤੀ ਮਾਡਲ ਕਲੱਸਟਰ ਵਿਕਸਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮੋਰਨੀ ਬਲਾਕ ਨੂੰ ਕੁਦਰਤੀ ਸਬਜ਼ੀਆਂ ਦੇ ਖੇਤਰ ਵਿੱਚ ਮਾਡਲ ਵਜੋਂ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਹਰਿਆਣਾ ਲਈ ‘ਏਕੀਕ੍ਰਿਤ ਕੁਦਰਤੀ ਖੇਤੀ ਅਤੇ ਜਲ ਸੁਰੱਖਿਆ ਫੰਡਿੰਗ ਪੈਕੇਜ’ ਦੇਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ, ਮੀਂਹ ਦੇ ਪਾਣੀ ਦੀ ਸੰਭਾਲ ਅਤੇ ਮਾਈਕ੍ਰੋ ਇਰੀਗੇਸ਼ਨ ਤਕਨੀਕਾਂ ਦੇ ਵਿਸਥਾਰ ਲਈ ਪੂੰਜੀਗਤ ਨਿਵੇਸ਼ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

ਸੈਣੀ ਨੇ ਕਿਹਾ ਕਿ ਸੰਮੇਲਨ ਦੌਰਾਨ ਖੇਤੀਬਾੜੀ ਅਤੇ ਊਰਜਾ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀਆਂ ਯੋਜਨਾਵਾਂ ’ਤੇ ਵੀ ਚਰਚਾ ਹੋਈ। ਉਨ੍ਹਾਂ ਕੇਂਦਰ ਦੀਆਂ ਵੱਖ-ਵੱਖ ਯੋਜਨਾਵਾਂ ਦੇ ਸਰੋਤਾਂ ਨੂੰ ਇੱਕ ਤਾਲਮੇਲ ਵਾਲੇ ਵਿੱਤੀ ਢਾਂਚੇ ਵਿੱਚ ਜੋੜ ਕੇ ਹਰਿਆਣਾ ਲਈ ਵਿਸ਼ੇਸ਼ ਸੰਯੁਕਤ ਵਿੱਤੀ ਪੈਕੇਜ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande