ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਵਾਰਡ ਨੰਬਰ 14 ਦੇ ਖੱਟੀਕ ਮੁਹੱਲਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਵਿਕਾਸ ਕਾਰਜਾਂ ਬਾਰੇ ਲਿਆ ਫੀਡਬੈਕ ਫਾਜ਼ਿਲਕਾ, 19 ਸਤੰਬਰ (ਹਿੰ.ਸ.)| ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਾਰਡ ਨੰਬਰ 14 ਦੇ ਖੱਟੀਕ ਮੁਹੱਲਾ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ


ਵਾਰਡ ਨੰਬਰ 14 ਦੇ ਖੱਟੀਕ ਮੁਹੱਲਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਵਿਕਾਸ ਕਾਰਜਾਂ ਬਾਰੇ ਲਿਆ ਫੀਡਬੈਕ

ਫਾਜ਼ਿਲਕਾ, 19 ਸਤੰਬਰ (ਹਿੰ.ਸ.)| ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਾਰਡ ਨੰਬਰ 14 ਦੇ ਖੱਟੀਕ ਮੁਹੱਲਾ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਵਾਰਡ ਅਤੇ ਮੁਹੱਲੇ ਨਾਲ ਸਬੰਧਤ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਬਾਰੇ ਆਪਣੀਆਂ ਮੰਗਾਂ ਤੇ ਸੁਝਾਅ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ।

ਵਿਧਾਇਕ ਸਵਨਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਲੋਕ ਮਿਲਣੀ ਦੌਰਾਨ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਨਾਲ ਇਲਾਕੇ ਦੀਆਂ ਅਸਲ ਜ਼ਰੂਰਤਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ, ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅਮਲੀ ਰੂਪ ਦੇਣਾ ਹੈ।

ਵਿਧਾਇਕ ਨੇ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਜਾ ਰਹੀਆਂ ਹਨ।

ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾਵੇਗਾ, ਤਾਂ ਜੋ ਹਲਕੇ ਦੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਪਹੁੰਚ ਸਕੇ। ਇਸ ਮੌਕੇ ਐਮ.ਸੀ. ਸੰਦੀਪ ਚਲਾਣਾ ਅਤੇ ਵਿਧਾਇਕ ਦਫ਼ਤਰ ਦੇ ਇੰਚਾਰਜ ਹਰੀਸ਼ ਠਾਕੁਰ ਵੀ ਮੌਜੂਦ ਸਨ

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande