ਕਪੂਰਥਲਾ ਦੇ ਡੀਸੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੀ ਫ਼ਸਲ ਲਿਆਉਣ ਦੀ ਅਪੀਲ, ਕੰਬਾਈਨਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕਪੂਰਥਲਾ, 19 ਸਤੰਬਰ (ਹਿੰ.ਸ.)| ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਪੂ
ਅਧਿਕਾਰੀਆਂ ਨਾਲ ਮੀਟਿੰਗ  ਕਰਦੇ ਹੋਏ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ


17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੀ ਫ਼ਸਲ ਲਿਆਉਣ ਦੀ ਅਪੀਲ, ਕੰਬਾਈਨਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ

ਕਪੂਰਥਲਾ, 19 ਸਤੰਬਰ (ਹਿੰ.ਸ.)| ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸਿਰਫ਼ ਪੂਰੀ ਤਰ੍ਹਾਂ ਸੁੱਕਾ ਝੋਨਾ ਹੀ ਲੈ ਕੇ ਆਉਣ, ਜਿਸ ਵਿੱਚ ਨਮੀ ਦੀ ਮਾਤਰਾ 17 ਫੀਸਦੀ ਜਾਂ ਇਸ ਤੋਂ ਘੱਟ ਹੋਵੇ। ਉਨ੍ਹਾਂ ਕਿਹਾ ਕਿ ਨਿਰਧਾਰਤ ਨਮੀ ਵਾਲੀ ਫ਼ਸਲ ਮੰਡੀਆਂ ਵਿੱਚ ਲਿਆਉਣ ਨਾਲ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ।

ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਸਰਕਾਰੀ ਖਰੀਦ ਪ੍ਰਬੰਧਾਂ ਦਾ ਲਾਭ ਲੈਣ ਲਈ ਫ਼ਸਲ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਾਇਤਾ ਮਿਲੇਗੀ।

ਉਨ੍ਹਾਂ ਦੱਸਿਆ ਕਿ ਕੰਬਾਈਨਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਨਿਰਧਾਰਤ ਸਮੇਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੰਬਾਈਨ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਖਰੀਦ ਅਤੇ ਲਿਫਟਿੰਗ ਲਈ ਲੋੜੀਂਦੇ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਮੀ ਦੇ ਨਿਰਧਾਰਤ ਮਾਪਦੰਡ ਪੂਰੇ ਕਰਨ ਵਾਲੀ ਫ਼ਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਫ਼ਸਲ ਸੁਕਾਉਣ, ਨਿਰਧਾਰਤ ਨਮੀ ਅਤੇ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਕਪੂਰਥਲਾ ਜ਼ਿਲ੍ਹੇ ਵਿੱਚ ਲਗਭਗ 7.88 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਤੁਰੰਤ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande