ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਕਰਤਾਰਪੁਰ ਲਈ ਰਵਾਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਅੰਮ੍ਰਿਤਸਰ, 19 ਸਤੰਬਰ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਦੇ ਤੀਜੇ ਪੜਾਅ ਤਹਿਤ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਤੋਂ ਖਾਲਸਾਈ ਰਵਾਇਤਾਂ ਅਨੁਸਾਰ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਜੀ ਸਾਹਿਬ, ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ। ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸ
ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਕਰਤਾਰਪੁਰ ਲਈ ਰਵਾਨਾ ਸਮੇਂ।


ਅੰਮ੍ਰਿਤਸਰ, 19 ਸਤੰਬਰ (ਹਿੰ.ਸ.)| ਮੀਰੀ-ਪੀਰੀ ਖਾਲਸਾ ਮਾਰਚ ਦੇ ਤੀਜੇ ਪੜਾਅ ਤਹਿਤ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਤੋਂ ਖਾਲਸਾਈ ਰਵਾਇਤਾਂ ਅਨੁਸਾਰ ਅਗਲੇ ਪੜਾਅ ਗੁਰਦੁਆਰਾ ਥੰਮ੍ਹ ਜੀ ਸਾਹਿਬ, ਕਰਤਾਰਪੁਰ (ਜਲੰਧਰ) ਲਈ ਰਵਾਨਾ ਹੋਇਆ। ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਧਾਰਮਿਕ ਦੀਵਾਨ ਦੌਰਾਨ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸੱਚ ਦਾ ਮਾਰਗ ਦਿਖਾਉਣ ਅਤੇ ਵਹਿਮਾਂ-ਭਰਮਾਂ ਤੇ ਭੇਦਭਾਵ ਨੂੰ ਦੂਰ ਕਰਨ ਲਈ ਦੂਰ-ਦੁਰਾਡੇ ਇਲਾਕਿਆਂ ਤੱਕ ਯਾਤਰਾਵਾਂ ਕੀਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਹੁਕਮ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮੀਰੀ-ਪੀਰੀ ਖਾਲਸਾ ਮਾਰਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਰਿਹਾ ਹੈ।

ਗਿਆਨੀ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰ, ਸਮਾਜ ਅਤੇ ਪੰਥ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਪੰਜਾਬੀ ਮਾਂ-ਬੋਲੀ, ਸਿੱਖੀ ਅਤੇ ਵਿਰਾਸਤ ਨਾਲ ਬੱਚਿਆਂ ਨੂੰ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਕੇਸ ਅਤੇ ਕਕਾਰਾਂ ਦੀ ਸੰਭਾਲ ਸਾਂਝੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸੰਵਿਧਾਨਕ ਤੇ ਸ਼ਾਂਤਮਈ ਢੰਗ ਨਾਲ ਵਿਰੋਧ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਿੱਖ ਸਿਧਾਂਤਾਂ ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮਾਰਚ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਅੰਮ੍ਰਿਤ ਛਕਣ, ਕੇਸ ਰੱਖਣ ਅਤੇ ਗੁਰਬਾਣੀ ਅਨੁਸਾਰ ਜੀਵਨ ਜਿਊਣ ਦਾ ਸੰਕਲਪ ਲਿਆ ਹੈ।

ਮਾਰਚ ਦੀ ਰਵਾਨਗੀ ਮੌਕੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਖਾਲਸਾ ਮਾਰਚ ਦਾ ਸਵਾਗਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande