ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਐੱਸਐੱਸਪੀ ਬਟਾਲਾ ਦਫ਼ਤਰ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸਵਾਗਤ
ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਪ੍ਰਸ਼ਾਸਨ ਨੇ ਸੰਗਤਾਂ ਦਾ ਕੀਤਾ ਧੰਨਵਾਦ ਬਟਾਲਾ, 19 ਸਤੰਬਰ (ਹਿੰ.ਸ.)| ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦੇਰ ਸ਼ਾਮ ਐੱਸਐੱਸਪੀ ਬਟਾਲਾ ਦੇ ਦਫ
ਮੱਥਾ ਟੇਕਦੇ ਹੋਏ ਵਿਧਾਇਕ ਸ਼ੈਰੀ ਕਲਸੀ, ਡੀਸੀ ਗੁਰਦਾਸਪੁਰ ਆਦਿਤਿਆ ਉੱਪਲ, ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਹੋਰ।


ਨਗਰ ਕੀਰਤਨ ਦੇ ਸਵਾਗਤ ਮੌਕੇ ਪੰਜਾਬ ਪੁਲਿਸ ਦੇ ਜਵਾਨ ਸਲਾਮੀ ਦਿੰਦੇ ਹੋਏ।


ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਪ੍ਰਸ਼ਾਸਨ ਨੇ ਸੰਗਤਾਂ ਦਾ ਕੀਤਾ ਧੰਨਵਾਦ

ਬਟਾਲਾ, 19 ਸਤੰਬਰ (ਹਿੰ.ਸ.)| ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦੇਰ ਸ਼ਾਮ ਐੱਸਐੱਸਪੀ ਬਟਾਲਾ ਦੇ ਦਫ਼ਤਰ ਨੇੜੇ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਆਗੂਆਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਐੱਸਪੀ ਨਵਜੋਤ ਸਿੰਘ, ਐੱਸਪੀ (ਐੱਚ) ਖੁਸ਼ਬੀਰ ਕੌਰ ਅਤੇ ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਅਧਿਕਾਰੀਆਂ ਨੇ ਵਿਆਹ ਪੁਰਬ ਦੇ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਮੁੱਚੇ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਬਟਾਲਾ ਸ਼ਹਿਰ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਦਕਿ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦੇ ਸਵਾਗਤ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦੇ ਕੇ ਆਪਣੀ ਸ਼ਰਧਾ ਅਰਪਿਤ ਕੀਤੀ ਗਈ।

ਇਸ ਮੌਕੇ ਡੀਐੱਸਪੀ ਤੇਜਿੰਦਰਪਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ, ਗੁਰਤਿੰਦਰਪਾਲ ਸਿੰਘ ਮਾਂਟੂ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande