ਫਰੀਦਕੋਟ ਵਿੱਚ 2 ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਨੌਜਵਾਨ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ
ਫਰੀਦਕੋਟ, 19 ਸਤੰਬਰ (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਫਰੀਦਕੋਟ ਵਿੱਚ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਥਿਤ ਤੌਰ ''ਤੇ 2 ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁ
ਫਰੀਦਕੋਟ ਵਿੱਚ 2 ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਨੌਜਵਾਨ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ


ਫਰੀਦਕੋਟ, 19 ਸਤੰਬਰ (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਫਰੀਦਕੋਟ ਵਿੱਚ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਥਿਤ ਤੌਰ 'ਤੇ 2 ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਫਾਜ਼ਿਲਕਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਥਾਣੇ ਦੇ ਇੰਚਾਰਜ ਇੰਸਪੈਕਟਰ ਸਤੀਸ਼ ਕੁਮਾਰ ਮੁਤਾਬਕ, ਕਾਊਂਟਰ ਇੰਟੈਲੀਜੈਂਸ ਫਰੀਦਕੋਟ ਨੇ ਕਾਰਵਾਈ ਕਰਦਿਆਂ ਫਰੀਦਕੋਟ ਵਾਸੀ ਨਵਜੋਤ ਸਿੰਘ ਉਰਫ਼ ਨਵ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਉਸਦੇ ਕਬਜ਼ੇ ਵਿੱਚੋਂ 2 ਹੈਂਡ ਗ੍ਰਨੇਡ ਬਰਾਮਦ ਹੋਏ ਹਨ।

ਪੁਲਿਸ ਅਨੁਸਾਰ ਮੁਲਜ਼ਮ ਕਰੀਬ ਇੱਕ ਹਫ਼ਤਾ ਪਹਿਲਾਂ ਹੀ ਕੈਨੇਡਾ ਤੋਂ ਭਾਰਤ ਵਾਪਸ ਆਇਆ ਸੀ। ਪੁਲਿਸ ਦਾ ਦਾਅਵਾ ਹੈ ਕਿ ਕੈਨੇਡਾ ਵਿੱਚ ਰਹਿੰਦਿਆਂ ਉਹ ਇੱਕ ਪਾਕਿਸਤਾਨੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਹਾਲਾਂਕਿ ਇਸ ਸਬੰਧੀ ਹੋਰ ਵੇਰਵੇ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ।

ਇੰਸਪੈਕਟਰ ਸਤੀਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਮੁਲਜ਼ਮ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।

ਰਿਮਾਂਡ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮੁਲਜ਼ਮ ਕਿਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਸੀ, ਹੈਂਡ ਗ੍ਰਨੇਡ ਉਸ ਤੱਕ ਕਿਸ ਨੈੱਟਵਰਕ ਰਾਹੀਂ ਪਹੁੰਚੇ ਅਤੇ ਇਨ੍ਹਾਂ ਨੂੰ ਮੁਹੱਈਆ ਕਰਵਾਉਣ ਵਾਲੇ ਲੋਕ ਕੌਣ ਸਨ। ਇਸ ਤੋਂ ਇਲਾਵਾ ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਬਰਾਮਦ ਕੀਤੇ ਗਏ ਹੈਂਡ ਗ੍ਰਨੇਡਾਂ ਦੀ ਕਥਿਤ ਤੌਰ 'ਤੇ ਕਿੱਥੇ ਵਰਤੋਂ ਕੀਤੀ ਜਾਣੀ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande