12 ਸਤੰਬਰ ਨੂੰ ਪਟਿਆਲਾ ਸਮੇਤ ਚਾਰ ਥਾਵਾਂ ’ਤੇ ਲੱਗੇਗੀ ਨੈਸ਼ਨਲ ਲੋਕ ਅਦਾਲਤ
ਪਟਿਆਲਾ, 02 ਸਤੰਬਰ (ਹਿੰ.ਸ.)| ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਵਿੱਚ 12 ਸਤੰਬਰ 2026 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂ
12 ਸਤੰਬਰ ਨੂੰ ਪਟਿਆਲਾ ਸਮੇਤ ਚਾਰ ਥਾਵਾਂ ’ਤੇ ਲੱਗੇਗੀ ਨੈਸ਼ਨਲ ਲੋਕ ਅਦਾਲਤ


ਪਟਿਆਲਾ, 02 ਸਤੰਬਰ (ਹਿੰ.ਸ.)| ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਵਿੱਚ 12 ਸਤੰਬਰ 2026 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਸ੍ਰੀ ਅਵਤਾਰ ਸਿੰਘ ਦੀ ਅਗਵਾਈ ਹੇਠ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚ ਬਣਾਏ ਜਾਣਗੇ।

ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਸ਼ੋਕ ਕੁਮਾਰ ਚੋਹਾਨ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਆਪਸੀ ਸਹਿਮਤੀ ਰਾਹੀਂ ਝਗੜਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ ਹੈ। ਇਸ ਵਿੱਚ ਚੈੱਕ ਬਾਊਂਸ, ਪੈਸੇ ਦੀ ਵਸੂਲੀ, ਐੱਮਏਸੀਟੀ, ਲੇਬਰ ਤੇ ਰੁਜ਼ਗਾਰ ਵਿਵਾਦ, ਬਿਜਲੀ-ਪਾਣੀ ਅਤੇ ਹੋਰ ਬਿੱਲਾਂ, ਰੱਖ-ਰਖਾਅ, ਦੀਵਾਨੀ ਝਗੜੇ, ਵਿਆਹੁਤਾ ਮਾਮਲੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ, ਤਨਖ਼ਾਹ ਤੇ ਸੇਵਾਮੁਕਤੀ ਲਾਭਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਗੈਰ-ਕੰਪਾਊਂਡੇਬਲ ਅਪਰਾਧਿਕ ਮਾਮਲਿਆਂ ਨੂੰ ਛੱਡ ਕੇ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਮਾਮਲੇ ਵੀ ਲੋਕ ਅਦਾਲਤ ਵਿੱਚ ਪੇਸ਼ ਕੀਤੇ ਜਾ ਸਕਦੇ ਹਨ। ਲੋਕ ਅਦਾਲਤ ਵਿੱਚ ਨਿਪਟਾਰਾ ਹੋਣ ’ਤੇ ਅਵਾਰਡ ਅੰਤਿਮ ਹੁੰਦਾ ਹੈ ਅਤੇ ਇਸ ਵਿਰੁੱਧ ਅਪੀਲ ਨਹੀਂ ਹੁੰਦੀ। ਅਦਾ ਕੀਤੀ ਅਦਾਲਤੀ ਫੀਸ ਵੀ ਵਾਪਸ ਕੀਤੀ ਜਾਂਦੀ ਹੈ।

ਵਧੇਰੇ ਜਾਣਕਾਰੀ ਲਈ pulsa.gov.in, ਨੈਸ਼ਨਲ ਹੈਲਪਲਾਈਨ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਨੰਬਰ 0175-2306500 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande