ਅੰਮ੍ਰਿਤਸਰ ਪੁਲਿਸ ਤੇ ਬੀਐੱਸਐੱਫ ਨੇ 578 ਗ੍ਰਾਮ ਆਈਸ ਡਰੱਗ ਤੇ 2.591 ਕਿਲੋ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ, 02 ਸਤੰਬਰ (ਹਿੰ.ਸ.)| ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬੀਐੱਸਐੱਫ ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਘਰਿੰਡਾ ਥਾਣਾ ਖੇਤਰ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ’ਚ ਕੁੱਲ 578 ਗ੍ਰਾਮ ਆਈਸ ਡਰੱਗ ਅਤੇ 2 ਕਿਲੋ 591 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਰਵਾਈ ਦੌਰਾਨ ਦ
ਅੰਮ੍ਰਿਤਸਰ ਪੁਲਿਸ ਤੇ ਬੀਐੱਸਐੱਫ ਨੇ 578 ਗ੍ਰਾਮ ਆਈਸ ਡਰੱਗ ਤੇ 2.591 ਕਿਲੋ ਹੈਰੋਇਨ ਕੀਤੀ ਬਰਾਮਦ


ਅੰਮ੍ਰਿਤਸਰ, 02 ਸਤੰਬਰ (ਹਿੰ.ਸ.)| ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਬੀਐੱਸਐੱਫ ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਘਰਿੰਡਾ ਥਾਣਾ ਖੇਤਰ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ’ਚ ਕੁੱਲ 578 ਗ੍ਰਾਮ ਆਈਸ ਡਰੱਗ ਅਤੇ 2 ਕਿਲੋ 591 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਇੱਕ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਪਹਿਲੇ ਮਾਮਲੇ ਵਿੱਚ ਬੀਐੱਸਐੱਫ ਦੀ ਬੀਓਪੀ ਪੁਲਮੋਰਾਂ ਦੇ ਇਲਾਕੇ ਵਿੱਚੋਂ ਇੱਕ ਸ਼ੱਕੀ ਪੈਕੇਟ ਮਿਲਿਆ। ਪੈਕੇਟ ਦਾ ਕੁੱਲ ਵਜ਼ਨ 578 ਗ੍ਰਾਮ ਸੀ ਅਤੇ ਇਸ ਵਿੱਚ ਪੈਕਿੰਗ ਸਮੱਗਰੀ ਸਮੇਤ ਸ਼ੱਕੀ ਆਈਸ ਡਰੱਗ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕਿਸੇ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਦੂਜੇ ਮਾਮਲੇ ਵਿੱਚ ਪੁਲਿਸ ਨੇ ਅਟਾਰੀ ਵਾਸੀ ਸੁਖਦਿਆਲ ਸਿੰਘ ਅਤੇ ਨੇਸ਼ਟਾ ਵਾਸੀ ਹਰਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐੱਸਐੱਫ ਦੀ ਬੀਓਪੀ ਮਹਾਵਾ ਦੇ ਇਲਾਕੇ ਵਿੱਚ ਦੋਵਾਂ ਦੇ ਕਬਜ਼ੇ ਵਿੱਚੋਂ 591 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਮੋਬਾਈਲ ਫੋਨ, 1120 ਰੁਪਏ ਨਕਦ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਤੀਜੇ ਮਾਮਲੇ ਵਿੱਚ ਪੁਲਿਸ ਨੇ ਮੋੜੇ ਵਾਸੀ ਮਨਪ੍ਰੀਤ ਸਿੰਘ ਉਰਫ਼ ਮੰਨਾ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਨ ਦਾ ਕੰਮ ਕਰਦਾ ਹੈ ਅਤੇ ਨਸ਼ੇ ਦੀ ਖੇਪ ਲੈ ਕੇ ਜਾ ਰਿਹਾ ਹੈ।ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਉਸ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande