ਪਟਿਆਲਾ ਦੀ ਡਿਲਾਈਟ ਕਲੋਨੀ ਵਿੱਚ 50 ਲੱਖ ਦੀ ਲਾਗਤ ਨਾਲ ਬਣੀ ਸੜਕ ਦਾ ਵਿਧਾਇਕ ਕੋਹਲੀ ਨੇ ਕੀਤਾ ਉਦਘਾਟਨ
ਪਟਿਆਲਾ, 02 ਸਤੰਬਰ (ਹਿੰ.ਸ.)| ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਲਾਈਟ ਕਲੋਨੀ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਰਹੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ
ਸੜਕ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੋਹਲੀ।


ਪਟਿਆਲਾ, 02 ਸਤੰਬਰ (ਹਿੰ.ਸ.)| ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਡਿਲਾਈਟ ਕਲੋਨੀ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਰਹੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਟਿਆਲਾ ਸ਼ਹਿਰ ਵਿੱਚ ਵੀ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਜਿਹੜੀਆਂ ਸੜਕਾਂ ਲੰਬੇ ਸਮੇਂ ਤੋਂ ਨਹੀਂ ਬਣੀਆਂ ਸਨ, ਉਨ੍ਹਾਂ ਨੂੰ ਵੀ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੜਕਾਂ ਦੇ ਨਾਲ-ਨਾਲ ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਡਿਲਾਈਟ ਕਲੋਨੀ ਵਿੱਚ ਨਵੀਂ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਇਲਾਕੇ ਦੀ ਦਿੱਖ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਲੋੜਾਂ ਮੁਤਾਬਕ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਵਾਰਡ ਨੰਬਰ 50 ਦੇ ਐੱਮਸੀ ਹਰਮਨ ਸੰਧੂ, ਮਲੂਕ ਸਿੰਘ, ਅਮਰੀਕ ਸਿੰਘ ਗਿੱਲ, ਕੁਲਵਿੰਦਰ ਸਿੰਘ ਢੱਲ, ਹਰਵਿੰਦਰ ਸਿੰਘ ਗਾਂਧੀ, ਮਨਦੀਪ ਖੰਨਾ, ਸੰਦੀਪ ਖੰਨਾ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ ਐਡਵੋਕੇਟ ਅਤੇ ਡਾ. ਅਰਜਨ ਚਾਵਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande