ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੌੜ, ਸਿਹਤ ਮੰਤਰੀ ਨੇ ਦਿੱਤੀ ਹਰੀ ਝੰਡੀ
ਪਟਿਆਲਾ, 02 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਖੇਡ ਵਿਭਾਗ ਵੱਲੋਂ ਪਟਿਆਲਾ ਵਿਖੇ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਕਰਵਾਈ ਗਈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ
ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ।


ਪਟਿਆਲਾ, 02 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਖੇਡ ਵਿਭਾਗ ਵੱਲੋਂ ਪਟਿਆਲਾ ਵਿਖੇ ‘ਸਮਾਨਤਾ, ਏਕਤਾ ਅਤੇ ਭਾਈਚਾਰੇ ਲਈ ਮੈਰਾਥਨ ਦੌੜ’ ਕਰਵਾਈ ਗਈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸਮਾਨਤਾ, ਏਕਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਰਹਿੰਦੀ ਦੁਨੀਆਂ ਤੱਕ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਸਮਾਜ ਦੇ ਹਰ ਵਰਗ, ਖਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਨੂੰ ਪ੍ਰੇਰਿਤ ਕਰਦੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੌਜਵਾਨਾਂ ਨੂੰ ਸਾਈਬਰ ਬੁਲੀ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਦ੍ਰਿੜ ਇਰਾਦੇ ਵਾਲੇ ਬਣਾਉਣ ਵਿੱਚ ਸਹਾਈ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਵਧ ਰਹੀ ਹੈ ਅਤੇ ਉਹ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਲੈ ਰਹੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪੋਰਟਲ ਵੀ ਲਾਂਚ ਕੀਤਾ ਅਤੇ ਮੈਰਾਥਨ ਦੇ ਜੇਤੂਆਂ ਨੂੰ ਇਨਾਮ ਵੰਡੇ। ਪਰਮਿੰਦਰ ਭਲਵਾਨ ਨੇ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ।

ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੈਰਾਥਨ ਪੋਲੋ ਗਰਾਊਂਡ ਤੋਂ ਸ਼ੁਰੂ ਹੋ ਕੇ ਵਾਈਪੀਐਸ ਚੌਂਕ, ਐਨ.ਆਈ.ਐਸ. ਚੌਂਕ ਅਤੇ ਫੁਹਾਰਾ ਚੌਂਕ ਤੋਂ ਹੁੰਦੀ ਹੋਈ ਮੁੜ ਪੋਲੋ ਗਰਾਊਂਡ ਵਿਖੇ ਸਮਾਪਤ ਹੋਈ। ਭਾਗੀਦਾਰਾਂ ਨੇ ਲਗਭਗ ਪੰਜ ਕਿਲੋਮੀਟਰ ਦੀ ਦੂਰੀ ਤੈਅ ਕੀਤੀ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਐਸ.ਡੀ.ਐਮ. ਗੁਰਦੇਵ ਸਿੰਘ, ਜਤਵਿੰਦਰ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਕੋਚ, ਖਿਡਾਰੀ, ਵਿਦਿਆਰਥੀ ਅਤੇ ਨੌਜਵਾਨ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande