ਫਰੀਦਕੋਟ ’ਚ ਬਾਬਾ ਫਰੀਦ ਆਗਮਨ ਪੁਰਬ ਮੌਕੇ ਖੂਨਦਾਨ ਕੈਂਪ ਲਗਾਇਆ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤਾ ਰਸਮੀ ਉਦਘਾਟਨ ਫਰੀਦਕੋਟ, 20 ਸਤੰਬਰ (ਹਿੰ.ਸ.)| ਬਾਬਾ ਫਰੀਦ ਆਗਮਨ ਪੁਰਬ-2026 ਨੂੰ ਸਮਰਪਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਐੱਨ.ਐੱਸ.ਐੱਸ. ਵਿਭਾਗ, ਰੈੱਡ ਰਿਬਨ ਕਲੱਬ, ਯੂਥ ਰੈੱਡ ਕਰਾਸ
ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਹੋਏ  ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ


ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤਾ ਰਸਮੀ ਉਦਘਾਟਨ

ਫਰੀਦਕੋਟ, 20 ਸਤੰਬਰ (ਹਿੰ.ਸ.)| ਬਾਬਾ ਫਰੀਦ ਆਗਮਨ ਪੁਰਬ-2026 ਨੂੰ ਸਮਰਪਿਤ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਐੱਨ.ਐੱਸ.ਐੱਸ. ਵਿਭਾਗ, ਰੈੱਡ ਰਿਬਨ ਕਲੱਬ, ਯੂਥ ਰੈੱਡ ਕਰਾਸ ਅਤੇ ਸਹਾਰਾ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕੈਂਪ ਦਾ ਰਸਮੀ ਆਗਾਜ਼ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤਾ।

ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਕਾਰਜ ਹੈ, ਜਿਸ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਤਾ ਮਿਲ ਸਕਦੀ ਹੈ। ਉਨ੍ਹਾਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਲੋਕ-ਭਲਾਈ ਦੇ ਅਜਿਹੇ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਦੀ ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਮੌਕੇ ਕਰਵਾਇਆ ਗਿਆ ਖੂਨਦਾਨ ਕੈਂਪ ਸਮਾਜ ਵਿੱਚ ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਉਪਰਾਲਾ ਹੈ। ਉਨ੍ਹਾਂ ਕੈਂਪ ਦੇ ਪ੍ਰਬੰਧਕਾਂ ਅਤੇ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤਮੰਦ ਵਿਅਕਤੀਆਂ ਵੱਲੋਂ ਕੀਤਾ ਗਿਆ ਖੂਨਦਾਨ ਲੋੜਵੰਦ ਮਰੀਜ਼ਾਂ ਲਈ ਬੇਹੱਦ ਲਾਹੇਵੰਦ ਹੁੰਦਾ ਹੈ।

ਕਾਲਜ ਦੀ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਉਣਾ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਹੋਰ ਦਾਨੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਨਰਿੰਦਰਜੀਤ ਸਿੰਘ ਬਰਾੜ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਸੇਵਾ ਮਨੁੱਖਤਾ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਹੈ। ਕੈਂਪ ਦੌਰਾਨ ਪ੍ਰਵੀਨ ਕਾਲਾ, ਡਾ. ਗਗਨਦੀਪ ਕੌਰ, ਡਾ. ਸੁਖਜੀਤ, ਮੈਡਮ ਪਵਨ ਵਾਲੀਆਂ ਅਤੇ ਪ੍ਰੋ. ਹਿਮਾਂਸ਼ੂ ਨਾਗਪਾਲ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande