ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ: ਗਿਆਨੀ ਕੁਲਦੀਪ ਸਿੰਘ ਗੜਗੱਜ
ਕਰਤਾਰਪੁਰ, 20 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਕਰਤਾਰਪੁਰ, ਜਲੰਧਰ ਤੋਂ ਜੈਕਾਰਿਆਂ ਦੀ ਗੂੰਜ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ
ਮੀਰੀ-ਪੀਰੀ ਖ਼ਾਲਸਾ ਮਾਰਚ ਰਵਾਨਾ ਹੋਣ ਦੀ ਅਰਦਾਸ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।


ਕਰਤਾਰਪੁਰ, 20 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਕਰਤਾਰਪੁਰ, ਜਲੰਧਰ ਤੋਂ ਜੈਕਾਰਿਆਂ ਦੀ ਗੂੰਜ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਧਾਰਮਿਕ ਦੀਵਾਨ ਦੌਰਾਨ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਬਾਣੀ-ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਅਤੇ ਗੁਰੂ ਸ਼ਬਦ ਦਾ ਓਟ-ਆਸਰਾ ਲੈ ਕੇ ਹਰ ਹਾਲਤ ਵਿੱਚ ਚੜ੍ਹਦੀ ਕਲਾ ਵਿੱਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਾਣੀ, ਬਾਣੇ ਅਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਅੱਜ ਸਮੇਂ ਦੀ ਵੱਡੀ ਲੋੜ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਊਚ-ਨੀਚ ਦੇ ਭੇਦਭਾਵ ਤੋਂ ਉੱਪਰ ਉਠ ਕੇ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਆਪਣੀ ਵਿਰਾਸਤ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾਵੇ ਅਤੇ ਸਾਬਤ-ਸੂਰਤ ਸਰੂਪ ਦੀ ਸੰਭਾਲ ਲਈ ਯਤਨ ਕੀਤੇ ਜਾਣ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਗੁਰੂ ਸਾਹਿਬਾਨ ਦੇ ਬਰਾਬਰੀ, ਨਿਆਂ, ਸੇਵਾ ਅਤੇ ਨਸ਼ਾ-ਮੁਕਤੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮਾਰਚ ਹੁਣ ਤੱਕ 700 ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚ ਚੁੱਕਾ ਹੈ ਅਤੇ ਇਸ ਦੌਰਾਨ ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਚੁਣੌਤੀ ਵਜੋਂ ਸਾਹਮਣੇ ਆਈ ਹੈ। ਉਨ੍ਹਾਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰਮਤਿ ਸਿਧਾਂਤਾਂ ਨਾਲ ਜੋੜਨ ਦੀ ਅਪੀਲ ਕੀਤੀ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਪ੍ਰਚਾਰਕਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande