ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 20 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਚੰਡੀਗੜ੍ਹ, 20 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਐਤਵਾਰ ਨੂੰ ਬਾਬੈਨ ਮਾਰਕੀਟ ਕਮੇਟੀ ਦਫ਼ਤਰ ਵਿਖੇ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ, ਰਾਈਸ ਮਿਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਝੋਨੇ ਦੀ ਖ਼ਰੀਦ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਅਤੇ ਮੰਡੀ ਪ੍ਰਸ਼ਾਸਨ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ਕਿਸਾਨਾਂ ਲਈ 21 ਤੋਂ 27 ਸਤੰਬਰ ਤੱਕ ਖੋਲ੍ਹਿਆ ਜਾ ਰਿਹਾ ਹੈ। ਇਸ ਦੌਰਾਨ ਉਹ ਆਪਣੀ ਫ਼ਸਲ ਸਬੰਧੀ ਅਰਜ਼ੀ ਦਰਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਦੀ ਵੈਰੀਫਿਕੇਸ਼ਨ ਲੰਬਿਤ ਹੈ, ਉਹ ਆਪਣੇ ਸਬੰਧਤ ਐਸ.ਡੀ.ਐਮ. ਕੋਲ ਲਿਖਤੀ ਅਰਜ਼ੀ ਦੇਣ, ਤਾਂ ਜੋ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 24 ਫ਼ਸਲਾਂ ਦੀ ਐਮ.ਐਸ.ਪੀ. ’ਤੇ ਖ਼ਰੀਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਲਈ ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਯੋਗ ਕਿਸਾਨਾਂ ਦੇ ਖਾਤਿਆਂ ਵਿੱਚ ਸਾਲਾਨਾ 6 ਹਜ਼ਾਰ ਰੁਪਏ ਸਿੱਧੇ ਭੇਜੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਬੀਮਾ ਕਰਨ ਦੇ ਨਾਲ-ਨਾਲ ਖੇਤੀਬਾੜੀ ਮਸ਼ੀਨਰੀ ਅਤੇ ਸੰਦਾਂ ’ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣ ਅਤੇ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande