ਇਕਬਾਲ ਸਿੰਘ ਲਾਲਪੁਰਾ ਤੇ ਰਵੀ ਕਾਹਲੋਂ ਨੇ ਨਸ਼ਾ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਗੁਰਦਾਸਪੁਰ, 20 ਸਤੰਬਰ (ਹਿੰ.ਸ.)| ‘ਪੰਜਾਬ ਨਸ਼ਾ ਮੁਕਤ ਯਾਤਰਾ’ ਦੌਰਾਨ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਯਾਤਰਾ ਦੇ ਕੋਆਰਡੀਨੇਟਰ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ
ਇਕਬਾਲ ਸਿੰਘ ਲਾਲਪੁਰਾ ਤੇ ਰਵੀ ਕਾਹਲੋਂ ਨੇ ਨਸ਼ਾ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ


ਗੁਰਦਾਸਪੁਰ, 20 ਸਤੰਬਰ (ਹਿੰ.ਸ.)| ‘ਪੰਜਾਬ ਨਸ਼ਾ ਮੁਕਤ ਯਾਤਰਾ’ ਦੌਰਾਨ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਯਾਤਰਾ ਦੇ ਕੋਆਰਡੀਨੇਟਰ ਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਨਸ਼ੇ ਕਾਰਨ ਪ੍ਰਭਾਵਿਤ ਪਰਿਵਾਰਾਂ ਨੇ ਆਪਣਾ ਦਰਦ ਸਾਂਝਾ ਕੀਤਾ। ਪਰਿਵਾਰਾਂ ਦੀਆਂ ਦੁੱਖ ਭਰੀਆਂ ਕਹਾਣੀਆਂ ਸੁਣਦਿਆਂ ਮਾਹੌਲ ਭਾਵੁਕ ਹੋ ਗਿਆ। ਇੱਕ ਪੀੜਤ ਮਾਂ ਨੇ ਆਪਣੀ ਵਿਥਿਆ ਸੁਣਾਉਂਦਿਆਂ ਦੱਸਿਆ ਕਿ ਉਸ ਦੇ ਤਿੰਨ ਪੁੱਤਰਾਂ ਵਿੱਚੋਂ ਦੋ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ, ਜਦਕਿ ਤੀਜਾ ਵੀ ਗੰਭੀਰ ਹਾਲਾਤ ਵਿੱਚ ਹੈ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਦੀ ਸਭ ਤੋਂ ਵੱਡੀ ਮੰਗ ਨਸ਼ਿਆਂ ਦੇ ਖ਼ਾਤਮੇ ਦੀ ਹੈ ਅਤੇ ਉਹ ਆਪਣੇ ਬੱਚਿਆਂ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੁੰਦੇ ਹਨ।

ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਸਰਕਾਰੀ ਸਹੂਲਤਾਂ ਦੀ ਬਜਾਏ ਅਜਿਹਾ ਮਾਹੌਲ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਦੇ ਬੱਚੇ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਸਰਕਾਰ ਅਤੇ ਸਿਆਸੀ ਪਾਰਟੀਆਂ ਤੋਂ ਨਸ਼ਿਆਂ ਦੀ ਸਪਲਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੀ ਮੰਗ ਕੀਤੀ।

ਪਰਿਵਾਰਾਂ ਦੀਆਂ ਗੱਲਾਂ ਸੁਣਨ ਤੋਂ ਬਾਅਦ ਇਕਬਾਲ ਸਿੰਘ ਲਾਲਪੁਰਾ ਭਾਵੁਕ ਨਜ਼ਰ ਆਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਨਹੀਂ, ਸਗੋਂ ਪੰਜਾਬ ਦੇ ਹਰ ਪਰਿਵਾਰ ਨਾਲ ਜੁੜਿਆ ਸਮਾਜਿਕ ਮੁੱਦਾ ਹੈ।

ਲਾਲਪੁਰਾ ਨੇ ਕਿਹਾ ਕਿ ‘ਪੰਜਾਬ ਨਸ਼ਾ ਮੁਕਤ ਯਾਤਰਾ’ ਸਿਰਫ਼ ਸੜਕਾਂ ’ਤੇ ਚੱਲਣ ਵਾਲੀ ਇੱਕ ਮੁਹਿੰਮ ਨਹੀਂ, ਬਲਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀਆਂ ਆਵਾਜ਼ਾਂ ਨੂੰ ਲੋਕ ਅੰਦੋਲਨ ਵਿੱਚ ਬਦਲਣ ਦੀ ਲੋੜ ਹੈ।

ਰਵੀਕਰਨ ਸਿੰਘ ਕਾਹਲੋਂ ਨੇ ਵੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਲਿਜਾਣ ਦੀ ਲੋੜ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande