ਜਬਰ ਜ਼ਿਨਾਹ ਦੇ ਦੋਸ਼ੀ ਐਸਜੀਪੀਸੀ ਮੈਂਬਰ ਨੂੰ ਸਿੱਖ ਪੰਥ ਤੋਂ ਛੇਕਿਆ
ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਫੈਸਲਾ ਚੰਡੀਗੜ੍ਹ, 20 ਸਤੰਬਰ (ਹਿੰ.ਸ.)| ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਬਰ ਜ਼ਿਨਾਹ ਦੇ ਦੋਸ਼ਾਂ ਦਾ ਸਾ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰ ਸਿੰਘ ਸਾਹਿਬਾਨ।


ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਫੈਸਲਾ

ਚੰਡੀਗੜ੍ਹ, 20 ਸਤੰਬਰ (ਹਿੰ.ਸ.)| ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਬਰ ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੂੰ ਸਿੱਖ ਪੰਥ ਤੋਂ ਛੇਕ ਦਿੱਤਾ ਹੈ। ਇਸ ਦੇ ਨਾਲ ਹੀ ਅਸ਼ਲੀਲ ਚੈਟ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਮਲਕੀਤ ਸਿੰਘ ਨੂੰ ਵੀ ਪੰਥ ਤੋਂ ਛੇਕ ਦਿੱਤਾ ਹੈ।

ਇਹ ਫੈਸਲਾ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀਅਕਾਲਤਖਤਸਾਹਿਬਦੀਫਸੀਲਤੋਂ ਸੰਗਤ ਨੂੰ ਫੈਸਲਾ ਸੁਣਾਇਆ।

ਐਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ ਜ਼ਿਨਾਹ, ਗਲਤ ਤਰੀਕੇ ਨਾਲ ਬੰਧਕ ਬਣਾਉਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਚਾਵਲਾ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਐਸਜੀਪੀਸੀਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਆਨੰਦਪੁਰ ਸਾਹਿਬ ਥਾਣੇ ਦੀ ਪੁਲਿਸ ਨੇ ਇੱਕ ਮਹਿਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਇਹ ਮਾਮਲਾ ਦਰਜ ਕੀਤਾ ਸੀ। ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖ਼ਸ਼ੀਸ਼ ਸਿੰਘ ਅਤੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਮੌਜੂਦ ਸਨ।

ਜਥੇਦਾਰ ਨੇ ਸਾਰੇ ਮੈਂਬਰਾਂ ਅਤੇ ਐਸਜੀਪੀਸੀਸਮੇਤ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨੂੰ ਆਪਣਾ ਚਰਿੱਤਰ ਸਾਫ਼ ਅਤੇ ਪਵਿੱਤਰ ਰੱਖਣ ਦੀ ਹਦਾਇਤ ਕੀਤੀ। ਜਥੇਦਾਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਲੱਗਦਾ ਹੈ ਕਿ ਕੋਈ ਵਿਅਕਤੀ ਇਸ ਤਰ੍ਹਾਂ ਦੇ ਆਚਰਨ ਵਿੱਚ ਸ਼ਾਮਲ ਹੈ ਤਾਂ ਉਸ ਨੂੰ ਅਜਿਹੀ ਸੰਸਥਾ ਤੋਂ ਪਿੱਛੇ ਹਟ ਜਾਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਸੰਸਥਾ ’ਤੇ ਕੋਈ ਦਾਗ ਨਾ ਲੱਗੇ।

ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਤੋਂ ਐਸਜੀਪੀਸੀਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲਗਾਏ ਗਏ ਗੰਭੀਰ ਦੋਸ਼ਾਂ ’ਤੇ ਵਿਚਾਰ ਕੀਤਾ ਗਿਆ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫੈਸਲਾ ਸੁਣਾਇਆ ਗਿਆ। ਫੈਸਲੇ ਵਿੱਚ ਕਿਹਾ ਗਿਆ ਕਿ ਅਮਰਜੀਤ ਸਿੰਘ ’ਤੇ ਬੱਜਰ ਕੁਰਹਿਤ (ਮਹਾਪਾਪ) ਕਰਨ ਦੇ ਗੰਭੀਰ ਦੋਸ਼ ਲੱਗੇ ਹਨ।

ਸਿੱਖ ਰਹਿਤ ਮਰਿਆਦਾ ਅਨੁਸਾਰ ਚਾਰ ਬੱਜਰ ਕੁਰਹਿਤਾਂ ਵਿੱਚੋਂ ਕਿਸੇ ਇੱਕ ਨੂੰ ਕਰਨ ਵਾਲੇ ਵਿਅਕਤੀ ਨੂੰ ਸਿੱਖੀ ਤੋਂ ਛੇਕਿਆ ਜਾਂਦਾ ਹੈ। ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿੱਚ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਨੂੰ ਖ਼ਾਲਸਾ ਪੰਥ ਤੋਂ ਛੇਕਿਆ ਜਾਂਦਾ ਹੈ।

ਇਸ ਦੇ ਨਾਲ ਹੀ ਸਿੱਖ ਸੰਗਤਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਅਮਰਜੀਤ ਸਿੰਘ ਨਾਲ ਕਿਸੇ ਵੀ ਤਰ੍ਹਾਂ ਦਾ ਸਮਾਜਿਕ ਜਾਂ ਧਾਰਮਿਕ ਸਬੰਧ ਨਾ ਰੱਖਿਆ ਜਾਵੇ। ਫੈਸਲੇ ਅਨੁਸਾਰ ਅਮਰਜੀਤ ਸਿੰਘ ’ਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਜਾਂ ਅਹੁਦਾ ਸੰਭਾਲਣ ’ਤੇ ਪੂਰਨ ਰੋਕ ਲਗਾਈ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande