ਫਾਜ਼ਿਲਕਾ ’ਚ ਟੀ.ਬੀ. ਸਕ੍ਰੀਨਿੰਗ ਕੈਂਪਾਂ ਦਾ ਸ਼ਡਿਊਲ ਜਾਰੀ
ਟੀ.ਬੀ. ਇਲਾਜਯੋਗ ਬਿਮਾਰੀ, ਸਮੇਂ ਸਿਰ ਪਛਾਣ ਨਾਲ ਫੈਲਾਅ ਰੋਕਣ ਵਿੱਚ ਮਿਲਦੀ ਹੈ ਮਦਦ: ਡਾ. ਕਵਿਤਾ ਸਿੰਘ ਫਾਜ਼ਿਲਕਾ, 20 ਸਤੰਬਰ (ਹਿੰ.ਸ.)| ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਚਲਾਏ ਜਾ ਰਹੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਟੀ.ਬ
ਸਿਵਲ ਸਰਜਨ ਡਾ. ਕਵਿਤਾ ਸਿੰਘ


ਟੀ.ਬੀ. ਇਲਾਜਯੋਗ ਬਿਮਾਰੀ, ਸਮੇਂ ਸਿਰ ਪਛਾਣ ਨਾਲ ਫੈਲਾਅ ਰੋਕਣ ਵਿੱਚ ਮਿਲਦੀ ਹੈ ਮਦਦ: ਡਾ. ਕਵਿਤਾ ਸਿੰਘ

ਫਾਜ਼ਿਲਕਾ, 20 ਸਤੰਬਰ (ਹਿੰ.ਸ.)| ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਚਲਾਏ ਜਾ ਰਹੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਅਧੀਨ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਟੀ.ਬੀ. ਦੀ ਜਲਦ ਪਛਾਣ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਕੈਂਪ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਅਤੇ ਸਹਾਇਕ ਸਿਵਲ ਸਰਜਨ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਲਗਾਏ ਜਾ ਰਹੇ ਹਨ।

ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਟੀ.ਬੀ. ਦੇ ਮਾਮਲਿਆਂ ਨਾਲ ਸਬੰਧਤ ਹਾਈ ਰਿਸਕ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਸਕ੍ਰੀਨਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਰਹੀ ਹੈ ਅਤੇ ਹੈਂਡਹੇਲਡ ਐਕਸ-ਰੇ ਮਸ਼ੀਨਾਂ ਰਾਹੀਂ ਐਕਸ-ਰੇ ਦੀ ਸਹੂਲਤ ਵੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਇਲਾਜਯੋਗ ਬਿਮਾਰੀ ਹੈ ਅਤੇ ਸਮੇਂ ਸਿਰ ਇਸ ਦੀ ਪਛਾਣ ਹੋਣ ਨਾਲ ਇਸ ਦੇ ਫੈਲਾਅ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਇਲਾਜ ਪੂਰਾ ਕਰਨ ਦੀ ਅਪੀਲ ਵੀ ਕੀਤੀ।

ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨੀਲੂ ਚੁੱਘ ਅਤੇ ਡਾ. ਸੌਰਭ ਫੁਟੇਲਾ ਦੀ ਦੇਖ-ਰੇਖ ਹੇਠ ਅਬੋਹਰ ਦੇ ਹਾਈ ਰਿਸਕ ਖੇਤਰਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦਾ ਸ਼ਡਿਊਲ ਇਸ ਤਰ੍ਹਾਂ ਹੈ। 22 ਅਤੇ 23 ਸਤੰਬਰ ਨੂੰ ਆਮ ਆਦਮੀ ਕਲੀਨਿਕ ਸੰਤ ਨਗਰ, 24 ਅਤੇ 25 ਸਤੰਬਰ ਨੂੰ ਆਮ ਆਦਮੀ ਕਲੀਨਿਕ ਅਜੀਮਗੜ੍ਹ, 26 ਅਤੇ 28 ਸਤੰਬਰ ਨੂੰ ਆਰਿਆ ਨਗਰ ਅਤੇ 29 ਤੇ 30 ਸਤੰਬਰ ਨੂੰ ਸਿਵਲ ਹਸਪਤਾਲ ਅਬੋਹਰ ਵਿਖੇ ਟੀ.ਬੀ. ਸਕ੍ਰੀਨਿੰਗ ਕੈਂਪ ਲਗਾਏ ਜਾਣਗੇ।

ਸਿਹਤ ਵਿਭਾਗ ਅਨੁਸਾਰ ਜੇਕਰ ਕਿਸੇ ਵਿਅਕਤੀ ਨੂੰ 15 ਦਿਨਾਂ ਤੋਂ ਵੱਧ ਸਮੇਂ ਤੋਂ ਖਾਂਸੀ, ਸ਼ਾਮ ਵੇਲੇ ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣਾ ਜਾਂ ਸਾਹ ਲੈਣ ਵਿੱਚ ਦਿੱਕਤ ਵਰਗੇ ਲੱਛਣ ਹਨ ਤਾਂ ਉਸ ਨੂੰ ਟੀ.ਬੀ. ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਲੋਕ ਇਨ੍ਹਾਂ ਕੈਂਪਾਂ ਵਿੱਚ ਜਾਂ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨਾਲ ਸਲਾਹ ਕਰ ਸਕਦੇ ਹਨ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਦਾ ਇਲਾਜ ਮੁਫ਼ਤ ਉਪਲਬਧ ਹੈ। ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਅਮਨ ਕੰਬੋਜ, ਵਿਪਨ ਸੁਥਾਰ, ਵਿੱਕੀ ਕੁਮਾਰ, ਕਾਜਲ ਅਤੇ ਟੀ.ਬੀ. ਬ੍ਰਾਂਚ ਦਾ ਸਟਾਫ਼ ਵੀ ਮੌਜੂਦ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande