
ਰਾਵਣ ਦੇ ਕਿਰਦਾਰ ’ਚ ਆਸ਼ੂਤੋਸ਼ ਰਾਣਾ ਅਤੇ ਭਗਵਾਨ ਸ੍ਰੀ ਰਾਮ ਦੀ ਭੂਮਿਕਾ ’ਚ ਰਾਹੁਲ ਭੁੱਚਰ ਦੀ ਅਦਾਕਾਰੀ ਨੇ ਜਿੱਤੀਆਂ ਤਾੜੀਆਂਪਟਿਆਲਾ, 20 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਪਟਿਆਲਾ ਵਿਖੇ ਸ਼ਨੀਵਾਰ ਦੇਰ ਰਾਤ ਕਰਵਾਈ ਗਈ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿੱਚ ਦੋ ਦਿਨਾਂ ਦੌਰਾਨ ਹੋਈ ਇਸ ਪੇਸ਼ਕਾਰੀ ਵਿੱਚ ਵੱਡੀ ਗਿਣਤੀ ਵਿੱਚ ਪਟਿਆਲਵੀਆਂ ਨੇ ਸ਼ਮੂਲੀਅਤ ਕੀਤੀ।ਰਾਮਾਇਣ ਦੇ ਵੱਖ-ਵੱਖ ਅਤੇ ਘੱਟ ਚਰਚਿਤ ਪੱਖਾਂ ਨੂੰ ਨਾਟਕ, ਸੰਗੀਤ, ਪ੍ਰਭਾਵਸ਼ਾਲੀ ਸੰਵਾਦ ਅਤੇ ਮੰਚ ਸਜਾਵਟ ਰਾਹੀਂ ਪੇਸ਼ ਕੀਤਾ ਗਿਆ। ਪੇਸ਼ਕਾਰੀ ਦੌਰਾਨ ਦਰਸ਼ਕ ਕਥਾ ਅਤੇ ਕਲਾਕਾਰਾਂ ਦੀ ਅਦਾਕਾਰੀ ਨਾਲ ਜੁੜੇ ਰਹੇ।ਨਾਟਕ ਵਿੱਚ ਰਾਵਣ ਦੀ ਭੂਮਿਕਾ ਨਿਭਾਅ ਰਹੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਸੰਵਾਦ ਅਦਾਇਗੀ ਅਤੇ ਮੰਚ ਮੌਜੂਦਗੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸੇ ਤਰ੍ਹਾਂ ਰਾਹੁਲ ਭੁੱਚਰ ਵੱਲੋਂ ਭਗਵਾਨ ਸ੍ਰੀ ਰਾਮ ਦੀ ਭੂਮਿਕਾ ਨੂੰ ਸੰਵੇਦਨਸ਼ੀਲ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਦੀ ਦਰਸ਼ਕਾਂ ਨੇ ਸ਼ਲਾਘਾ ਕੀਤੀ।ਪੇਸ਼ਕਾਰੀ ਨੂੰ ਸੰਗੀਤਕ ਪੱਖੋਂ ਵੀ ਪ੍ਰਭਾਵਸ਼ਾਲੀ ਬਣਾਇਆ ਗਿਆ। ਪ੍ਰਸਿੱਧ ਗਾਇਕਾਂ ਸ਼ੰਕਰ ਮਹਾਦੇਵਨ, ਸੋਨੂੰ ਨਿਗਮ ਅਤੇ ਕੈਲਾਸ਼ ਖੇਰ ਦੀਆਂ ਸੰਗੀਤਕ ਪੇਸ਼ਕਾਰੀਆਂ ਨੇ ਨਾਟਕ ਦੇ ਮਾਹੌਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ।ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਲਾਅ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜੈ ਸ਼ੰਕਰ ਸਿੰਘ, ਐਸਪੀ ਮੋਹਿਤ ਅਗਰਵਾਲ, ਐਸਡੀਐਮ ਗੁਰਦੇਵ ਸਿੰਘ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਰਹੇ।ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਟਿਆਲਾ ਵਿੱਚ ‘ਹਮਾਰੇ ਰਾਮ’ ਦੀ ਮੇਜ਼ਬਾਨੀ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਨਾਤਨ ਸੇਵਾ ਸਮਿਤੀ ਵੱਲੋਂ ਕੀਤੇ ਸਹਿਯੋਗ ਲਈ ਧੰਨਵਾਦ ਕੀਤਾ।ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਅਜਿਹੀਆਂ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਵਿਰਾਸਤ ਅਤੇ ਪਰੰਪਰਾਵਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨਾਂ ਨੂੰ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਉਪਰਾਲੇ ਮਹੱਤਵਪੂਰਨ ਹਨ।ਪੰਜਾਬ ਸਰਕਾਰ ਵੱਲੋਂ ਸਨਾਤਨ ਸੇਵਾ ਸਮਿਤੀ ਦੇ ਸਹਿਯੋਗ ਨਾਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ‘ਹਮਾਰੇ ਰਾਮ’ ਦੇ ਕੁੱਲ 41 ਸ਼ੋਅ ਕਰਵਾਏ ਜਾ ਰਹੇ ਹਨ। ਇਸ ਪਹਿਲਕਦਮੀ ਦਾ ਉਦੇਸ਼ ਨਾਟਕੀ ਮਾਧਿਅਮ ਰਾਹੀਂ ਰਾਮਾਇਣ ਨਾਲ ਜੁੜੇ ਪੱਖਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH