‘ਜਿਨ ਪਤ ਰਾਖੀ ਮੇਰੀ’ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ
ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਕਰਵਾਏ ਡਰਾਮਾ ਫੈਸਟੀਵਲ ਵਿੱਚ ਕਲਾਕਾਰਾਂ ਨੇ ਬੰਨ੍ਹਿਆ ਰੰਗ ਫ਼ਰੀਦਕੋਟ, 21 ਸਤੰਬਰ (ਹਿੰ.ਸ.)| ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਦੇ ਸਬੰਧ ਵਿੱਚ ਐਤਵਾਰ ਦੇਰ ਰਾਤ ਦਰਬਾਰ ਗੰਜ, ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡਰਾਮਾ ਫੈਸਟੀਵਲ ਕਰਵਾਇਆ ਗਿਆ। ਇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਪੇਸ਼ਕਾਰੀ ਦੇਖਦੇ ਹੋਏ।


ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਕਰਵਾਏ ਡਰਾਮਾ ਫੈਸਟੀਵਲ ਵਿੱਚ ਕਲਾਕਾਰਾਂ ਨੇ ਬੰਨ੍ਹਿਆ ਰੰਗ

ਫ਼ਰੀਦਕੋਟ, 21 ਸਤੰਬਰ (ਹਿੰ.ਸ.)| ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਦੇ ਸਬੰਧ ਵਿੱਚ ਐਤਵਾਰ ਦੇਰ ਰਾਤ ਦਰਬਾਰ ਗੰਜ, ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡਰਾਮਾ ਫੈਸਟੀਵਲ ਕਰਵਾਇਆ ਗਿਆ। ਇਸ ਦੌਰਾਨ ਕਲਾਕਾਰਾਂ ਵੱਲੋਂ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਸਮਾਗਮ ਵਿੱਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੀ ਸ਼ੁਰੂਆਤ ਲੋਕ ਗਾਇਕ ਹਨੀ ਸਿੰਘ ਅਤੇ ਗਾਇਕ ਧਰਮਜੀਤ ਵੱਲੋਂ ਧਾਰਮਿਕ ਗੀਤ ਦੀ ਪੇਸ਼ਕਾਰੀ ਨਾਲ ਹੋਈ। ਇਸ ਉਪਰੰਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਡਾ. ਨਿਰਮਲ ਜੌੜਾ ਵੱਲੋਂ ਲਿਖਿਆ ਨਾਟਕ ‘ਜਿਨ ਪਤ ਰਾਖੀ ਮੇਰੀ’ ਪੇਸ਼ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਨਾਟਕ ਦਾ ਨਿਰਦੇਸ਼ਨ ਰਜਿੰਦਰ ਰਾਜਾ ਅਤੇ ਨਿਰਮਲ ਧਾਲੀਵਾਲ ਵੱਲੋਂ ਕੀਤਾ ਗਿਆ।

ਨਾਟਕ ਰਾਹੀਂ ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਦੀ ਦਾਸਤਾਨ ਨੂੰ ਮੰਚ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਸ਼ਹਿਰ ਵਾਸੀਆਂ ਨੇ ਨਾਟਕ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਦੇਖਿਆ। ਦਰਸ਼ਕਾਂ ਵੱਲੋਂ ਕਲਾਕਾਰਾਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਗਈ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਜੱਸੀ ਨੇ ਬਾਖੂਬੀ ਨਿਭਾਈ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਦਰਬਾਰ ਗੰਜ ਵਿਖੇ ਨਾਮਵਰ ਕਲਾਕਾਰਾਂ ਵੱਲੋਂ ਡਰਾਮਾ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਪੇਸ਼ਕਾਰੀਆਂ ਦਾ ਆਨੰਦ ਮਾਨਣ।

ਸਮਾਗਮ ਵਿੱਚ ਵਿਧਾਇਕ ਸੇਖੋਂ ਦੀ ਧਰਮ ਪਤਨੀ ਬੇਅੰਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਰੈੱਡ ਕਰਾਸ ਦੇ ਸਕੱਤਰ ਮਨਦੀਪ ਮੌਂਗਾ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਜਗਦੀਪ ਸਿੰਘ ਸੰਧੂ, ਸੁਰਿੰਦਰ ਪਾਲ ਸਿੰਘ ਸੋਨੀ, ਸੁਪਰਡੈਂਟ ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande