ਪਾਤੜਾਂ ਵਿੱਚ ‘ਸਵੱਛਤਾ ਹੀ ਸੇਵਾ’ ਤਹਿਤ ਸਫ਼ਾਈ ਮੁਹਿੰਮ, ਲੋਕਾਂ ਨੂੰ ਸਫ਼ਾਈ ਬਣਾਈ ਰੱਖਣ ਦੀ ਅਪੀਲ
ਪਾਤੜਾਂ, 21 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਵੱਛ ਬਣਾਉਣ ਦੇ ਉਦੇਸ਼ ਨਾਲ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅ
ਸਫਾਈ ਕਰਦੇ ਹੋਏ ਕਰਮਚਾਰੀ।


ਪਾਤੜਾਂ, 21 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਵੱਛ ਬਣਾਉਣ ਦੇ ਉਦੇਸ਼ ਨਾਲ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਪਾਤੜਾਂ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਨਰਵਾਣਾ ਰੋਡ ’ਤੇ ਸਫ਼ਾਈ ਕਾਰਜ ਕਰਵਾਏ ਗਏ। ਇਸ ਦੌਰਾਨ ਸੜਕ ਦੇ ਆਲੇ-ਦੁਆਲੇ ਪਏ ਕੂੜੇ-ਕਰਕਟ ਅਤੇ ਗਾਰਬੇਜ ਨੂੰ ਹਟਾਇਆ ਗਿਆ। ਇਸ ਤੋਂ ਇਲਾਵਾ ਸੜਕ ਕਿਨਾਰੇ ਖਿੱਲਰੇ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ ਹੋਰ ਕੂੜੇ ਨੂੰ ਇਕੱਠਾ ਕਰਕੇ ਸਫ਼ਾਈ ਕੀਤੀ ਗਈ।

ਨਗਰ ਕੌਂਸਲ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਵੱਛਤਾ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਹਰ ਨਾਗਰਿਕ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਮੇਵਾਰੀ ਸਮਝੇ। ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ।

ਨਗਰ ਕੌਂਸਲ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼ਹਿਰ ਵਿੱਚ ਸਫ਼ਾਈ ਸਬੰਧੀ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande