ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ’ਚ ਖੁਰਾਕ ਸੁਰੱਖਿਆ ਮੁਹਿੰਮ ਤੇਜ਼, 20 ਚਲਾਨ
ਮਿਠਾਈ, ਪਨੀਰ, ਖੋਏ ਅਤੇ ਬੇਕਰੀ ਉਤਪਾਦਾਂ ਦੀ ਜਾਂਚ ਤੇਜ਼; 250 ਜਾਂਚਾਂ ਦੌਰਾਨ 101 ਸੁਧਾਰ ਨੋਟਿਸ ਚੰਡੀਗੜ੍ਹ, 21 ਸਤੰਬਰ (ਹਿੰ.ਸ.)| ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਜ
ਮਠਿਆਈ ਦੀ ਦੁਕਾਨ ’ਤੇ ਚੈਕਿੰਗ ਕਰਦੀ ਹੋਈ ਟੀਮ।


ਮਿਠਾਈ, ਪਨੀਰ, ਖੋਏ ਅਤੇ ਬੇਕਰੀ ਉਤਪਾਦਾਂ ਦੀ ਜਾਂਚ ਤੇਜ਼; 250 ਜਾਂਚਾਂ ਦੌਰਾਨ 101 ਸੁਧਾਰ ਨੋਟਿਸ ਚੰਡੀਗੜ੍ਹ, 21 ਸਤੰਬਰ (ਹਿੰ.ਸ.)| ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਹੈ। ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਵੱਲੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸਫਾਈ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਮਿਠਾਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਮੰਗ ਵਧ ਜਾਂਦੀ ਹੈ, ਇਸ ਲਈ ਖੁਰਾਕ ਸੁਰੱਖਿਆ ਨੂੰ ਲੈ ਕੇ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਖੁਰਾਕ ਕਾਰੋਬਾਰੀਆਂ ਨੂੰ ਕਾਨੂੰਨ ਅਤੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।ਮੰਤਰੀ ਨੇ ਕਿਹਾ ਕਿ ਕੱਚੇ ਮਾਲ ਦੀ ਸਹੀ ਖਰੀਦ ਅਤੇ ਸੰਭਾਲ, ਸਫਾਈ ਪ੍ਰਬੰਧਾਂ ਅਤੇ ਖਾਧ ਪਦਾਰਥਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਖੁਰਾਕ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਖ਼ਿਲਾਫ਼ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਫ.ਡੀ.ਏ. ਪੰਜਾਬ ਦੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਦੀ ਜਾਂਚ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ 216 ਨਮੂਨੇ ਇਕੱਠੇ ਕਰਕੇ ਵਿਸਥਾਰਪੂਰਵਕ ਜਾਂਚ ਲਈ ਰਾਜ ਖੁਰਾਕ ਲੈਬਾਰਟਰੀ ਭੇਜੇ ਗਏ ਹਨ। ਰਿਪੋਰਟਾਂ ਮਿਲਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਕਮਿਸ਼ਨਰ ਮੁਤਾਬਕ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਪੰਜਾਬ ਭਰ ਵਿੱਚ ਕੁੱਲ 250 ਜਾਂਚਾਂ ਕੀਤੀਆਂ ਗਈਆਂ। ਇਨ੍ਹਾਂ ਜਾਂਚਾਂ ਦੌਰਾਨ ਨਿਯਮਾਂ ਦੀ ਪਾਲਣਾ ਵਿੱਚ ਕਮੀਆਂ ਮਿਲਣ ’ਤੇ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਦੇ ਮਾਮਲਿਆਂ ਵਿੱਚ 20 ਚਲਾਨ ਵੀ ਕੀਤੇ ਗਏ।ਕੰਵਲਪ੍ਰੀਤ ਬਰਾੜ ਨੇ ਕਿਹਾ ਕਿ ਤਿਉਹਾਰਾਂ ਦੇ ਪੂਰੇ ਸੀਜ਼ਨ ਦੌਰਾਨ ਅਚਨਚੇਤ ਜਾਂਚਾਂ ਅਤੇ ਨਿਗਰਾਨੀ ਜਾਰੀ ਰਹੇਗੀ। ਉਨ੍ਹਾਂ ਖਾਣ-ਪੀਣ ਵਾਲੀਆਂ ਇਕਾਈਆਂ ਨੂੰ ਸਫਾਈ ਅਤੇ ਖੁਰਾਕ ਸੁਰੱਖਿਆ ਦੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੌਰਾਨ ਖਾਧ ਪਦਾਰਥ ਖਰੀਦਦੇ ਸਮੇਂ ਸਾਵਧਾਨੀ ਵਰਤਣ। ਵਿਭਾਗ ਨੇ ਲੋਕਾਂ ਨੂੰ ਮਿਠਾਈਆਂ, ਡੇਅਰੀ ਅਤੇ ਬੇਕਰੀ ਉਤਪਾਦ ਭਰੋਸੇਯੋਗ ਅਤੇ ਖੁਰਾਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ ਤੋਂ ਹੀ ਖਰੀਦਣ ਦੀ ਸਲਾਹ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande