ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਜਾਰੀ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਭਾਈਚਾਰਕ ਭਾਗੀਦਾਰੀ ਦੀ ਅਪੀਲ ਫ਼ਰੀਦਕੋਟ, 21 ਸਤੰਬਰ (ਹਿੰ.ਸ.)| ‘ਸਵੱਛ ਭਾਰਤ ਵਿਕਸਤ ਭਾਰਤ’ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਸਵੱਛਤਾ ਹੀ ਸੇ
ਸਫ਼ਾਈ ਪ੍ਰਤੀ ਜਾਗਰੂਕ ਕਰਦੇ ਹੋਏ ਵਿਭਾਗ ਦੇ ਸਮਾਜਿਕ ਸਟਾਫ਼ ਮੈਂਬਰ।


ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਦਿਆਂ ਭਾਈਚਾਰਕ ਭਾਗੀਦਾਰੀ ਦੀ ਅਪੀਲ

ਫ਼ਰੀਦਕੋਟ, 21 ਸਤੰਬਰ (ਹਿੰ.ਸ.)| ‘ਸਵੱਛ ਭਾਰਤ ਵਿਕਸਤ ਭਾਰਤ’ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਲਗਾਤਾਰ ਜਾਰੀ ਹੈ। ਵਿਭਾਗ ਦੇ ਸਮਾਜਿਕ ਸਟਾਫ਼ ਵੱਲੋਂ ਪਿੰਡ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਮੁਹਿੰਮ ਤਹਿਤ ਬਲਾਕ ਜੈਤੋ ਦੇ ਬਿਸ਼ਨੰਦੀ ਅਤੇ ਬਾਜਾਖਾਨਾ, ਬਲਾਕ ਫ਼ਰੀਦਕੋਟ ਦੇ ਪੱਖੀ ਕਲਾਂ, ਬੀਹਲੇ ਵਾਲਾ, ਜਨੇਰੀਆ ਅਤੇ ਝੋਟੀ ਵਾਲਾ, ਜਦਕਿ ਬਲਾਕ ਕੋਟਕਪੂਰਾ ਦੇ ਢਿੱਲਵਾਂ ਕਲਾਂ ਅਤੇ ਗੁਰੂ ਤੇਗ ਬਹਾਦਰ ਨਗਰ ਸਮੇਤ ਵੱਖ-ਵੱਖ ਪਿੰਡਾਂ ਵਿੱਚ ਸਫ਼ਾਈ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਵਿਭਾਗ ਦੇ ਕਰਮਚਾਰੀਆਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਸਿਰਫ਼ ਸਰਕਾਰੀ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਲੋਕਾਂ ਦੀ ਭਾਈਚਾਰਕ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਦੇ ਨਾਲ ਕੂੜੇ ਦੇ ਸਹੀ ਪ੍ਰਬੰਧਨ ਲਈ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬਣੇ ਠੋਸ ਕੂੜਾ ਪ੍ਰਬੰਧਨ ਪਲਾਂਟਾਂ, ਕਮਿਊਨਿਟੀ ਸੈਨੀਟਰੀ ਕੰਪਲੈਕਸਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਸਫ਼ਾਈ ਕਰਵਾਈ ਗਈ। ਇਸ ਤੋਂ ਇਲਾਵਾ ਪੁਰਾਣੇ ਕੂੜਾ ਡੰਪ ਅਤੇ ਰੂੜੀਆਂ ਵਾਲੀਆਂ ਥਾਵਾਂ ਦੀ ਵੀ ਪਛਾਣ ਕੀਤੀ ਗਈ ਹੈ, ਤਾਂ ਜੋ ਇਨ੍ਹਾਂ ਥਾਵਾਂ ਦੀ ਸਫ਼ਾਈ ਕਰਵਾ ਕੇ ਉੱਥੇ ਬੂਟੇ ਲਗਾ ਕੇ ਸੁੰਦਰੀਕਰਨ ਕੀਤਾ ਜਾ ਸਕੇ।

ਵਿਭਾਗ ਵੱਲੋਂ ਕੁਝ ਪਿੰਡਾਂ ਵਿੱਚ ਪਹਿਲਾਂ ਹੀ ਸਫ਼ਾਈ ਕਾਰਜ ਕਰਵਾਏ ਜਾ ਚੁੱਕੇ ਹਨ। ਅਧਿਕਾਰੀਆਂ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ, ਤਾਂ ਜੋ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande