ਪੰਜਾਬ ਸਪੋਰਟਸ ਯੂਨੀਵਰਸਿਟੀ ਵਿੱਚ ਦੋ ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸਮਾਪਤ
ਮਹਿਲਾ ਵਰਗ ਵਿੱਚ ਪੀਜੀਐਸਜੀਸੀਪੀਈ ਪਟਿਆਲਾ ਅਤੇ ਪੁਰਸ਼ ਵਰਗ ਵਿੱਚ ਸਮਰਾਲਾ ਦੀ ਟੀਮ ਨੇ ਜਿੱਤਿਆ ਖਿਤਾਬ ਪਟਿਆਲਾ, 21 ਸਤੰਬਰ (ਹਿੰ.ਸ.)| ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਦੋ ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਨ
ਇਨਾਮ ਤਕਸੀਮ ਕਰਦੇ ਹੋਏ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ


ਮਹਿਲਾ ਵਰਗ ਵਿੱਚ ਪੀਜੀਐਸਜੀਸੀਪੀਈ ਪਟਿਆਲਾ ਅਤੇ ਪੁਰਸ਼ ਵਰਗ ਵਿੱਚ ਸਮਰਾਲਾ ਦੀ ਟੀਮ ਨੇ ਜਿੱਤਿਆ ਖਿਤਾਬ

ਪਟਿਆਲਾ, 21 ਸਤੰਬਰ (ਹਿੰ.ਸ.)| ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਈ ਗਈ ਦੋ ਰੋਜ਼ਾ ਇੰਟਰ-ਕਾਲਜ ਬਾਸਕਟਬਾਲ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਨ੍ਹਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਅਤੇ ਐਫੀਲੀਏਟਿਡ ਕਾਲਜਾਂ ਦੀਆਂ 12 ਟੀਮਾਂ ਨੇ ਪੁਰਸ਼ ਅਤੇ ਮਹਿਲਾ ਵਰਗ ਵਿੱਚ ਉਤਸ਼ਾਹ ਨਾਲ ਭਾਗ ਲਿਆ।

ਪਿਛਲੇ ਸਾਲ ਮੁਕਾਬਲਾ ਨਾ ਹੋਣ ਕਾਰਨ ਖਿਡਾਰੀਆਂ ਵਿੱਚ ਇਸ ਵਾਰ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਯੂਨੀਵਰਸਿਟੀ ਵੱਲੋਂ ਮੁਕਾਬਲੇ ‘ਲੀਗ-ਕਮ-ਨਾਕਆਊਟ’ ਫਾਰਮੈਟ ਵਿੱਚ ਕਰਵਾਏ ਗਏ, ਤਾਂ ਜੋ ਸਾਰੀਆਂ ਟੀਮਾਂ ਨੂੰ ਵੱਧ ਤੋਂ ਵੱਧ ਮੈਚ ਖੇਡਣ ਅਤੇ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ।

ਮਹਿਲਾ ਵਰਗ ਵਿੱਚ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ, ਪਟਿਆਲਾ (ਪੀਜੀਐਸਜੀਸੀਪੀਈ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨਸ਼ਿਪ ਜਿੱਤੀ। ਮੇਜ਼ਬਾਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ ’ਤੇ ਰਹੀ। ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਅੰਮ੍ਰਿਤਸਰ ਨੇ ਤੀਜਾ ਅਤੇ ਰਾਇਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਮਾਨਸਾ ਨੇ ਚੌਥਾ ਸਥਾਨ ਹਾਸਲ ਕੀਤਾ।

ਪੁਰਸ਼ ਵਰਗ ਵਿੱਚ ਮਾਤਾ ਗੁਰਦੇਵ ਕੌਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਸਮਰਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਚੈਂਪੀਅਨ ਦਾ ਖਿਤਾਬ ਆਪਣੇ ਨਾਮ ਕੀਤਾ। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ ’ਤੇ ਰਹੀ। ਪੀਜੀਐਸਜੀਸੀਪੀਈ ਪਟਿਆਲਾ ਨੇ ਤੀਜਾ ਅਤੇ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਸਾਰੇ ਖਿਡਾਰੀਆਂ ਦੀ ਖੇਡ ਭਾਵਨਾ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਹੋਣਹਾਰ ਖਿਡਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਖੇਡ ਡਾਇਰੈਕਟਰ ਡਾ. ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਲੀਗ-ਕਮ-ਨਾਕਆਊਟ ਫਾਰਮੈਟ ਨੇ ਟੀਮਾਂ ਨੂੰ ਵੱਧ ਮੈਚ ਅਭਿਆਸ ਅਤੇ ਮੁਕਾਬਲੇਬਾਜ਼ੀ ਦਾ ਤਜਰਬਾ ਦੇਣ ਵਿੱਚ ਮਦਦ ਕੀਤੀ। ਟੂਰਨਾਮੈਂਟ ਦੇ ਸੁਚੱਜੇ ਸੰਚਾਲਨ ਦੀ ਦੇਖ-ਰੇਖ ਸਪੋਰਟਸ ਅਫ਼ਸਰ ਡਾ. ਸੋਨੀਆ ਵੱਲੋਂ ਕੀਤੀ ਗਈ। ਇਸ ਦੌਰਾਨ ਯੋਗਾ ਇੰਸਟ੍ਰਕਟਰ ਜਗਦੇਵ ਸਿੰਘ, ਪਰਮਿੰਦਰ ਸਿੰਘ, ਮਨਵੀਰ ਸਿੰਘ ਸਮੇਤ ਸਮੂਹ ਅਧਿਆਪਕਾਂ ਨੇ ਵੀ ਯੋਗਦਾਨ ਪਾਇਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande