ਨਕੋਦਰ ’ਚ ਪੁਲਿਸ ਦਾ ਕਾਸੋ ਆਪ੍ਰੇਸ਼ਨ, 17 ਮਾਮਲੇ ਦਰਜ ਕਰ 20 ਮੁਲਜ਼ਮ ਕੀਤੇ ਗ੍ਰਿਫ਼ਤਾਰ
ਜਲੰਧਰ, 22 ਸਤੰਬਰ (ਹਿੰ.ਸ.)| ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਸਬ-ਡਿਵੀਜ਼ਨ ਨਕੋਦਰ ਵਿੱਚ ਵੱਡਾ ਕੋਰਡਨ ਐਂਡ ਸਰਚ ਆਪਰੇਸ਼ਨ ਚਲਾਇਆ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 17 ਐੱਫਆਈਆਰ ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨ
ਚੈਕਿੰਗ ਕਰਦੀ ਹੋਈ ਪੁਲਿਸ।


ਜਲੰਧਰ, 22 ਸਤੰਬਰ (ਹਿੰ.ਸ.)| ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਸਬ-ਡਿਵੀਜ਼ਨ ਨਕੋਦਰ ਵਿੱਚ ਵੱਡਾ ਕੋਰਡਨ ਐਂਡ ਸਰਚ ਆਪਰੇਸ਼ਨ ਚਲਾਇਆ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 17 ਐੱਫਆਈਆਰ ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਟੀਕੇ, ਨਾਜਾਇਜ਼ ਸ਼ਰਾਬ, .32 ਬੋਰ ਪਿਸਤੌਲ, ਕਾਰਤੂਸ, ਡਰੱਗ ਮਨੀ ਅਤੇ ਇੱਕ ਆਈ-20 ਕਾਰ ਬਰਾਮਦ ਕੀਤੀ ਹੈ।

ਇਹ ਵਿਸ਼ੇਸ਼ ਆਪ੍ਰੇਸ਼ਨ ਨੂੰ ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਚਲਾਇਆ ਗਿਆ। ਇਸ ਵਿੱਚ ਨਕੋਦਰ ਦੇ ਡੀਐੱਸਪੀ ਓਂਕਾਰ ਸਿੰਘ ਬਰਾੜ ਅਤੇ ਟ੍ਰੈਫਿਕ ਡੀਐੱਸਪੀ ਮਨਜੀਤ ਸਿੰਘ ਵੀ ਸ਼ਾਮਲ ਰਹੇ।

ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਨਕੋਦਰ ਸਬ-ਡਿਵੀਜ਼ਨ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ, ਹੌਟਸਪੌਟ ਖੇਤਰਾਂ, ਖਾਲੀ ਪਏ ਮਕਾਨਾਂ ਅਤੇ ਸੁੰਨਸਾਨ ਥਾਵਾਂ ਦੀ ਸਘਣੀ ਤਲਾਸ਼ੀ ਲਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਵੈਰੀਫਿਕੇਸ਼ਨ ਕੀਤੀ ਗਈ ਅਤੇ ਸੜਕਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਨਕੋਦਰ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਹਨ।

ਥਾਣਾ ਸਦਰ ਨਕੋਦਰ ਵਿੱਚ 6 ਐੱਫਆਈਆਰ ਦਰਜ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਿਟੀ ਨਕੋਦਰ ਵਿੱਚ 6 ਐੱਫਆਈਆਰ ਦਰਜ ਕਰਕੇ 8 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਜਦਕਿ ਥਾਣਾ ਨੂਰਮਹਿਲ ਵਿੱਚ 4 ਐੱਫਆਈਆਰ ਦਰਜ ਕਰਕੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਮੁਤਾਬਕ ਐਨਡੀਪੀਐਸ ਐਕਟ ਤਹਿਤ ਕੁੱਲ 16 ਐੱਫਆਈਆਰ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਆਬਕਾਰੀ ਐਕਟ ਤਹਿਤ ਇੱਕ ਐੱਫਆਈਆਰ ਦਰਜ ਕਰਕੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਇਸ ਤਰ੍ਹਾਂ ਕੁੱਲ 17 ਮਾਮਲਿਆਂ ਵਿੱਚ 20 ਗ੍ਰਿਫ਼ਤਾਰੀਆਂ ਹੋਈਆਂ ਹਨ।

ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਵਿੱਚ 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲੀਆਂ, 53 ਬਿਨਾਂ ਲੇਬਲ ਵਾਲੇ ਟੀਕੇ ਅਤੇ ਇੱਕ ਕਿਲੋਗ੍ਰਾਮ ਭੁੱਕੀ (ਚੂਰਾ ਪੋਸਤ) ਸ਼ਾਮਲ ਹੈ।

ਇਸ ਤੋਂ ਇਲਾਵਾ ਪੁਲਿਸ ਨੇ 22 ਬੋਤਲਾਂ ਨਾਜਾਇਜ਼ ਸ਼ਰਾਬ, ਇੱਕ .32 ਬੋਰ ਪਿਸਤੌਲ, ਦੋ ਮੈਗਜ਼ੀਨ, ਇੱਕ ਜ਼ਿੰਦਾ ਕਾਰਤੂਸ, 41 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਆਈ-20 ਕਾਰ ਵੀ ਜ਼ਬਤ ਕੀਤੀ ਹੈ। ਪੁਲਿਸ ਅਨੁਸਾਰ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande