ਜਥੇਦਾਰ ਨੂੰ ਜ਼ੀਰੋ ਲਾਈਨ ਤੱਕ ਜਾਣ ਤੋਂ ਰੋਕਣਾ ਨਿੰਦਣਯੋਗ: ਡਾ. ਰਾਜਕੁਮਾਰ ਵੇਰਕਾ
ਅੰਮ੍ਰਿਤਸਰ, 22 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਰਤਾਰਪੁਰ ਕੌਰੀਡੋਰ ਖੋਲ੍ਹਣ ਦੀ ਅਰਦਾਸ ਲਈ ਅੰਮ੍ਰਿਤਸਰ ਦੀ ਸਰਹੱਦ ’ਤੇ ਜ਼ੀਰੋ ਲਾਈਨ ਤੱਕ ਜਾਣ ਤੋਂ ਰੋਕੇ ਜਾਣ ਦੇ ਮਾਮਲੇ ’ਤੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਸਖ਼ਤ ਪ
ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ


ਅੰਮ੍ਰਿਤਸਰ, 22 ਸਤੰਬਰ (ਹਿੰ.ਸ.)| ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਰਤਾਰਪੁਰ ਕੌਰੀਡੋਰ ਖੋਲ੍ਹਣ ਦੀ ਅਰਦਾਸ ਲਈ ਅੰਮ੍ਰਿਤਸਰ ਦੀ ਸਰਹੱਦ ’ਤੇ ਜ਼ੀਰੋ ਲਾਈਨ ਤੱਕ ਜਾਣ ਤੋਂ ਰੋਕੇ ਜਾਣ ਦੇ ਮਾਮਲੇ ’ਤੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਜਥੇਦਾਰ ਸਾਹਿਬ ਕਿਸੇ ਨਿੱਜੀ ਸਮਾਗਮ ਲਈ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਭਲਾਈ ਲਈ ਅਰਦਾਸ ਕਰਨ ਜਾ ਰਹੇ ਸਨ।

ਡਾ. ਵੇਰਕਾ ਨੇ ਕਿਹਾ ਕਿ ਜੇਕਰ ਹੋਰ ਆਗੂਆਂ ਨੂੰ ਜ਼ੀਰੋ ਲਾਈਨ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰੋਕਣ ਦਾ ਕਾਰਨ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਇਸ ਤਰ੍ਹਾਂ ਰੋਕਣਾ ਅਤੇ ਕਥਿਤ ਤੌਰ ’ਤੇ ਅਪਮਾਨਿਤ ਕਰਨਾ ਠੀਕ ਨਹੀਂ ਹੈ।

ਕਰਤਾਰਪੁਰ ਕੌਰੀਡੋਰ ਦਾ ਸਿਹਰਾ ਲੈਣ ਦੇ ਮੁੱਦੇ ’ਤੇ ਵੇਰਕਾ ਨੇ ਕਿਹਾ ਕਿ ਭਾਜਪਾ ਵੱਲੋਂ ਇਸ ਦਾ ਸਿਹਰਾ ਲੈਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਕੌਰੀਡੋਰ ਦੀ ਸ਼ੁਰੂਆਤ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਹੋਈ ਸੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਸਿਹਰਾ ਲੈਣ ’ਤੇ ਇਤਰਾਜ਼ ਨਹੀਂ, ਪਰ ਧਾਰਮਿਕ ਆਗੂ ਨੂੰ ਅਰਦਾਸ ਤੋਂ ਰੋਕਣਾ ਗੰਭੀਰ ਮਾਮਲਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande