ਟਕਸਾਲੀ ਅਕਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਪੁੱਤਰ ਸਮੇਤ ‘ਆਪ’ ’ਚ ਸ਼ਾਮਲ
ਚੰਡੀਗੜ੍ਹ, 22 ਸਤੰਬਰ (ਹਿੰ.ਸ.)| ਪੰਜਾਬ ਦੀ ਸਿਆਸਤ ਵਿੱਚ ਮੰਗਲਵਾਰ ਨੂੰ ਉਸ ਸਮੇਂ ਵੱਡਾ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਟਕਸਾਲੀ ਅਕਾਲੀ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੰਡੀ
ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਆਪ ਪਾਰਟੀ ’ਚ ਸ਼ਾਮਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।


ਚੰਡੀਗੜ੍ਹ, 22 ਸਤੰਬਰ (ਹਿੰ.ਸ.)| ਪੰਜਾਬ ਦੀ ਸਿਆਸਤ ਵਿੱਚ ਮੰਗਲਵਾਰ ਨੂੰ ਉਸ ਸਮੇਂ ਵੱਡਾ ਘਟਨਾਕ੍ਰਮ ਸਾਹਮਣੇ ਆਇਆ, ਜਦੋਂ ਟਕਸਾਲੀ ਅਕਾਲੀ ਆਗੂ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵੀ ਮੌਜੂਦ ਰਹੇ।

ਰਵਿੰਦਰ ਸਿੰਘ ਬ੍ਰਹਮਪੁਰਾ ਮਰਹੂਮ ਟਕਸਾਲੀ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪੁੱਤਰ ਹਨ। ਉਹ ਖਡੂਰ ਸਾਹਿਬ ਹਲਕੇ ਤੋਂ ਸਾਬਕਾ ਵਿਧਾਇਕ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਹੁਣ ਬ੍ਰਹਮਪੁਰਾ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਉਨ੍ਹਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨੂੰ ਖ਼ਾਸ ਤੌਰ ’ਤੇ ਮਾਝਾ ਖੇਤਰ ਦੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਾਰਟੀ ਵਿੱਚ ਆਉਣ ਨਾਲ ‘ਆਪ’ ਦੇ ਸਿਆਸੀ ਘੇਰੇ ਵਿੱਚ ਇੱਕ ਹੋਰ ਅਕਾਲੀ ਪਿਛੋਕੜ ਵਾਲਾ ਆਗੂ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਇਸ ਮੌਕੇ ਬ੍ਰਹਮਪੁਰਾ ਦੇ ਸਮਰਥਕ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande